Passport ਬਣਵਾਉਣ ਦੀ ਪ੍ਰਕਿਰਿਆ ਹੋਈ ਆਸਾਨ, ਹੁਣ ਵੈਰੀਫਿਕੇਸ਼ਨ ਲਈ ਥਾਣੇ ਜਾਣ ਦੀ ਨਹੀਂ ਲੋੜ, ਸ਼ੁਰੂ ਹੋਈ ਨਵੀਂ ਸਹੂਲਤ
Passport : ਪਾਸਪੋਰਟ ਬਣਵਾਉਣ ਲਈ ਲੋਕਾਂ ਲਈ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ। ਪਰ ਇਹ ਕੰਮ ਵੱਧ ਤੋਂ ਵੱਧ ਸਮਾਂ ਲੈਂਦਾ ਹੈ। ਪਾਸਪੋਰਟ ਪ੍ਰਾਪਤ ਕਰਨ ਲਈ ਪੁਲਿਸ ਲਈ ਵਿਅਕਤੀ ਦੇ ਪਿਛੋਕੜ ਦੀ ਜਾਂਚ ਕਰਨਾ ਬਹੁਤ ਜ਼ਰੂਰੀ ਹੈ
Online Passport Apply : ਵਿਦੇਸ਼ ਵਿਚ ਕਿਤੇ ਵੀ ਜਾਣ ਲਈ ਸਾਡੇ ਕੋਲ ਸਭ ਤੋਂ ਜ਼ਰੂਰੀ ਦਸਤਾਵੇਜ਼ ਪਾਸਪੋਰਟ ਹੋਣਾ ਬਹੁਤ ਜ਼ਰੂਰੀ ਹੈ। ਕੋਈ ਸਮਾਂ ਸੀ ਜਦੋਂ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਮਹੀਨੇ ਲੱਗ ਜਾਂਦੇ ਸਨ। ਪਰ ਸਮੇਂ ਨਾਲ ਸਰਕਾਰ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨਾਲ ਲੋਕਾਂ ਦੇ ਕੰਮ ਜਲਦੀ ਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਹੋਣਗੇ।
ਪਾਸਪੋਰਟ ਬਣਵਾਉਣ ਲਈ ਲੋਕਾਂ ਲਈ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਬਹੁਤ ਜ਼ਰੂਰੀ ਹੈ। ਪਰ ਇਹ ਕੰਮ ਵੱਧ ਤੋਂ ਵੱਧ ਸਮਾਂ ਲੈਂਦਾ ਹੈ। ਪਾਸਪੋਰਟ ਪ੍ਰਾਪਤ ਕਰਨ ਲਈ ਪੁਲਿਸ ਲਈ ਵਿਅਕਤੀ ਦੇ ਪਿਛੋਕੜ ਦੀ ਜਾਂਚ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਬਾਅਦ ਹੀ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕਦਾ ਹੈ।
ਪਰ ਇਸ ਕੰਮ ਲਈ ਲੋਕਾਂ ਨੂੰ ਕਈ ਵਾਰ ਥਾਣਿਆਂ ਦੇ ਚੱਕਰ ਕੱਟਣੇ ਪੈਂਦੇ ਹਨ। ਇਸ ਦੇ ਨਾਲ ਹੀ ਕਈ ਵਾਰ ਪੈਸੇ ਵੀ ਦੇਣੇ ਪੈਂਦੇ ਹਨ। ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਮੁੰਬਈ ਪੁਲਿਸ ਨੇ ਬਹੁਤ ਵਧੀਆ ਪਹਿਲ ਕੀਤੀ ਹੈ।
ਇਸ ਨਵੀਂ ਪਹਿਲ ਮੁਤਾਬਕ ਹੁਣ ਲੋਕਾਂ ਨੂੰ ਪਾਸਪੋਰਟ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਥਾਣੇ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਸ ਦੀ ਬਜਾਏ ਥਾਣੇਦਾਰ ਜਾਂ ਕੋਈ ਹੋਰ ਮੁਲਾਜ਼ਮ ਲੋਕਾਂ ਦੇ ਘਰ ਜਾ ਕੇ ਪਾਸਪੋਰਟ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਪੂਰੀ ਕਰੇਗਾ।
ਇਸ ਤਰ੍ਹਾਂ ਘਰ ਬੈਠੇ ਹੀ ਹੋਵੇਗੀ ਵੈਰੀਫਿਕੇਸ਼ਨ
ਇਸ ਮਾਮਲੇ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੰਬਈ ਦੇ ਪੁਲਿਸ ਕਮਿਸ਼ਨਰ ਸੰਜੇ ਪਾਂਡੇ ਨੇ ਕਿਹਾ ਕਿ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਥਾਣੇ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਸ ਪ੍ਰਕਿਰਿਆ ਵਿੱਚ ਪੁਲਿਸ ਸਟੇਸ਼ਨ ਦਾ ਕਰਮਚਾਰੀ ਬਿਨੈਕਾਰ ਦੇ ਘਰ ਪਹੁੰਚ ਕੇ ਪਾਸਪੋਰਟ ਦੀ ਤਸਦੀਕ ਕਰ ਸਕਦਾ ਹੈ। ਜੇਕਰ ਬਿਨੈਕਾਰ ਦੇ ਦਸਤਾਵੇਜ਼ਾਂ ਵਿੱਚ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਸ ਨੂੰ ਥਾਣੇ ਆ ਕੇ ਉਨ੍ਹਾਂ ਦਸਤਾਵੇਜ਼ਾਂ ਵਿੱਚ ਹੋਈ ਗਲਤੀ ਨੂੰ ਦਰੁਸਤ ਕਰਨਾ ਪਵੇਗਾ।
ਇਸ ਲਈ ਪੁਲਿਸ ਵੈਰੀਫਿਕੇਸ਼ਨ ਜ਼ਰੂਰੀ
ਤੁਹਾਨੂੰ ਦੱਸ ਦੇਈਏ ਕਿ ਪਾਸਪੋਰਟ ਬਣਾਉਂਦੇ ਸਮੇਂ ਪੁਲਿਸ ਵੈਰੀਫਿਕੇਸ਼ਨ ਕਰਨਾ ਬਹੁਤ ਜ਼ਰੂਰੀ ਹੈ। ਇਸ ਪ੍ਰਕਿਰਿਆ ਰਾਹੀਂ ਪੁਲਿਸ ਬਿਨੈਕਾਰ ਦੇ ਪਿਛੋਕੜ ਦੀ ਜਾਂਚ ਕੀਤੀ ਜਾਂਦੀ ਹੈ ਕਿ ਕੀ ਉਸ ਵਿਅਕਤੀ ਵਿਰੁੱਧ ਕੋਈ ਅਪਰਾਧਿਕ ਮਾਮਲਾ ਦਰਜ ਹੈ ਜਾਂ ਨਹੀਂ। ਜੇਕਰ ਕਿਸੇ ਵਿਅਕਤੀ ਦੇ ਖਿਲਾਫ ਕਿਸੇ ਕਿਸਮ ਦਾ ਅਪਰਾਧਿਕ ਮਾਮਲਾ ਦਰਜ ਹੁੰਦਾ ਹੈ, ਤਾਂ ਅਜਿਹੀ ਸਥਿਤੀ ਵਿੱਚ ਪਾਸਪੋਰਟ ਜਾਰੀ ਕਰਨ ਨੂੰ ਰੱਦ ਕੀਤਾ ਜਾ ਸਕਦਾ ਹੈ।