ਨਵੀਂ ਦਿੱਲੀ: ਸ਼ਨੀਵਾਰ ਨੂੰ ਪਤੰਜਲੀ ਯੋਗਪੀਠ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਵਲੋਂ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਯੋਗ ਗੁਰੂ ਰਾਮਦੇਵ ਨੇ ਐਲੋਪੈਥੀ ਵਿਰੁੱਧ ਬਿਆਨਬਾਜ਼ੀ ਕਰਦਿਆਂ ਵਿਗਿਆਨਕ ਮੈਡੀਕਲ ਨੂੰ ਬਦਨਾਮ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ। ਆਈਐਮਏ ਨੇ ਸੋਸ਼ਲ ਮੀਡੀਆ 'ਤੇ ਵਾਈਰਸ ਇੱਕ ਵੀਡੀਓ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਮਦੇਵ ਕਹਿ ਰਹੇ ਹਨ ਕਿ ਐਲੋਪੈਥੀ ਮੂਰਖ ਅਤੇ ਦੀਵਾਲੀਆ ਸਾਇੰਸ ਹੈ।
ਹਰਿਦੁਆਰ ਵਿਚ ਪਤੰਜਲੀ ਯੋਗਪੀਠ ਟਰੱਸਟ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਰਾਮਦੇਵ ਡਾਕਟਰਾਂ ਅਤੇ ਮੈਡੀਕਲ ਸਟਾਫ ਦਾ ਬਹੁਤ ਸਤਿਕਾਰ ਕਰਦਾ ਹੈ, ਜੋ ਅਜਿਹੇ ਮੁਸ਼ਕਲ ਸਮੇਂ ਵਿਚ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਉਹ ਵ੍ਹੱਟਸਐਪ 'ਤੇ ਉਨ੍ਹਾਂ ਨੂੰ ਅਤੇ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਕਈ ਹੋਰ ਮੈਂਬਰਾਂ ਨੂੰ ਮਿਲਿਆ ਇੱਕ ਫਾਰਵਰਡ ਮੈਸੇਜ ਪੜ੍ਹ ਰਹੇ ਸੀ।
ਪਤੰਜਲੀ ਯੋਗਪੀਠ ਟਰੱਸਟ ਦੇ ਜਨਰਲ ਸਕੱਤਰ ਆਚਾਰੀਆ ਬਾਲਕ੍ਰਿਸ਼ਨ ਵਲੋਂ ਹਸਤਾਖਰ ਕੀਤੇ ਇੱਕ ਬਿਆਨ ਵਿਚ ਕਿਹਾ ਗਿਆ ਹੈ ਕਿ ਆਧੁਨਿਕ ਵਿਗਿਆਨ ਅਤੇ ਆਧੁਨਿਕ ਡਾਕਟਰੀ ਅਭਿਆਸ ਕਰਨ ਵਾਲਿਆਂ ਵਿਰੁੱਧ ਸਵਾਮੀ ਜੀ ਦਾ ਕੋਈ ਗਲਤ ਇਰਾਦਾ ਨਹੀਂ ਹੈ। ਉਨ੍ਹਾਂ ਖਿਲਾਫ ਜੋ ਵੀ ਦੋਸ਼ ਲਾਇਆ ਜਾ ਰਿਹਾ ਹੈ ਉਹ ਗਲਤ ਅਤੇ ਅਰਥਹੀਣ ਹੈ। ਇਸ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਐਲੋਪੈਥੀ ਵਿਰੁੱਧ ਉਸ ਦੇ ਕਥਿਤ ਬਿਆਨਾਂ ਬਾਰੇ ਯੋਗ ਗੁਰੂ ਰਾਮਦੇਵ ਨੂੰ ਕਾਨੂੰਨੀ ਨੋਟਿਸ ਭੇਜਿਆ।
ਇਸ ਤੋਂ ਪਹਿਲਾਂ ਆਈਐਮਏ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਕੇਂਦਰੀ ਸਿਹਤ ਮੰਤਰੀ ਨੂੰ ਰਾਮਦੇਵ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੇ ਐਲੋਪੈਥੀ ਅਤੇ ਵਿਗਿਆਨਕ ਦਵਾਈ ਵਿਰੁੱਧ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।
ਇਹ ਵੀ ਪੜ੍ਹੋ: Corona Vaccination: ਮੁੰਬਈ-ਦਿੱਲੀ 'ਚ ਬੰਦ ਹੋਇਆ ਕੋਰੋਨਾ ਟੀਕਾਕਰਨ, ਜਾਣੋ ਕੀ ਹੈ ਕਾਰਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin