ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਰਤ ਦੀ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਪਟਨਾ ਦੀ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਵੀ ਇਸੇ ਮਾਮਲੇ 'ਚ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ।
ਦਰਅਸਲ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਰਨਾਟਕ ਦੇ ਚੋਣ ਭਾਸ਼ਣ ਦੌਰਾਨ ਮੋਦੀ ਨੂੰ ਚੋਰ ਕਹਿਣ ਵਾਲੇ ਉਨ੍ਹਾਂ ਦੇ ਬਿਆਨ ਦੇ ਖਿਲਾਫ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ 'ਚ 12 ਅਪ੍ਰੈਲ ਨੂੰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਸੀ। ਹਾਲਾਂਕਿ ਰਾਹੁਲ ਗਾਂਧੀ ਅਦਾਲਤ 'ਚ ਪੇਸ਼ ਨਹੀਂ ਹੋਏ। ਉਨ੍ਹਾਂ ਦੀ ਥਾਂ 'ਤੇ ਉਨ੍ਹਾਂ ਦੇ ਵਕੀਲ ਅੰਸ਼ੁਲ ਨੇ ਪੇਸ਼ ਹੋ ਕੇ ਅਦਾਲਤ ਨੂੰ ਨਵੀਂ ਤਰੀਕ ਦੇਣ ਦੀ ਅਪੀਲ ਕੀਤੀ, ਜਿਸ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ 25 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਹੁਣ ਰਾਹੁਲ ਗਾਂਧੀ ਨੂੰ 25 ਅਪ੍ਰੈਲ ਨੂੰ ਪਟਨਾ ਦੇ ਸੰਸਦ ਮੈਂਬਰ/ਵਿਧਾਇਕ ਅਦਾਲਤ 'ਚ ਪੇਸ਼ ਹੋ ਕੇ ਧਾਰਾ 313 ਤਹਿਤ ਆਪਣਾ ਬਿਆਨ ਦਰਜ ਕਰਵਾਉਣਾ ਹੋਵੇਗਾ।
ਇਹ ਵੀ ਪੜ੍ਹੋ: ਇਥੇ ਮੰਡੀਆਂ 'ਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ 10 ਰੁਪਏ ਵਿੱਚ ਮਿਲਦਾ ਖਾਣਾ , ਕਿਸਾਨ ਵੀ ਖੁਸ਼
ਸੁਸ਼ੀਲ ਮੋਦੀ ਦੇ ਵਕੀਲ ਨੇ ਕੀਤੀ ਗ੍ਰਿਫਤਾਰੀ ਵਾਰੰਟ ਦੀ ਮੰਗ
ਸੁਸ਼ੀਲ ਮੋਦੀ ਦੇ ਵਕੀਲ ਐੱਸਡੀ ਸੰਜੇ ਨੇ ਅਦਾਲਤ ਵੱਲੋਂ ਦਿੱਤੀ ਗਈ ਤਰੀਕ 'ਤੇ ਪੇਸ਼ ਨਾ ਹੋਣ 'ਤੇ ਸਖ਼ਤ ਨਾਰਾਜ਼ਗੀ ਜਤਾਈ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਰਾਹੁਲ ਗਾਂਧੀ ਦਾ ਨਾ ਪੇਸ਼ ਹੋਣਾ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨਾ ਹੈ। ਇਸ ਲਈ ਉਨ੍ਹਾਂ ਦੀ ਜ਼ਮਾਨਤ ਰੱਦ ਕਰਕੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਜਾਵੇ। ਇਸ 'ਤੇ ਰਾਹੁਲ ਦੇ ਵਕੀਲ ਅੰਸ਼ੁਲ ਨੇ ਰਾਹੁਲ ਗਾਂਧੀ ਦੇ ਮੌਜੂਦ ਨਾ ਹੋਣ 'ਤੇ ਅਦਾਲਤ ਨੂੰ ਨਵੀਂ ਤਰੀਕ ਦੇਣ ਦੀ ਅਪੀਲ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਅਤੇ 25 ਅਪ੍ਰੈਲ ਦੀ ਤਰੀਕ ਦੇ ਦਿੱਤੀ।
ਸੁਸ਼ੀਲ ਮੋਦੀ ਨੇ ਦਰਜ ਕਰਵਾਇਆ ਸੀ ਕੇਸ
ਜ਼ਿਕਰਯੋਗ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਸੁਸ਼ੀਲ ਮੋਦੀ ਨੇ ਰਾਹੁਲ ਗਾਂਧੀ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਇਸ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ 2019 ਵਿੱਚ ਪਟਨਾ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਈ ਸੀ। ਦਰਅਸਲ, 2019 ਵਿੱਚ ਕਰਨਾਟਕ ਦੇ ਕੋਲਾਰ ਵਿੱਚ ਇੱਕ ਚੋਣ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਨੂੰ ਚੋਰ ਕਿਹਾ ਸੀ। ਇਸ ਤੋਂ ਬਾਅਦ ਸੁਸ਼ੀਲ ਮੋਦੀ ਨੇ ਪਟਨਾ ਦੀ ਅਦਾਲਤ 'ਚ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ। ਮਾਮਲੇ 'ਚ ਕਿਹਾ ਗਿਆ ਸੀ ਕਿ ਰਾਹੁਲ ਗਾਂਧੀ ਨੇ ਇਤਰਾਜ਼ਯੋਗ ਟਿੱਪਣੀ ਕਰਕੇ ਪੱਛੜੇ ਸਮਾਜ ਦੇ ਲੋਕਾਂ ਦਾ ਅਪਮਾਨ ਕੀਤਾ ਸੀ। ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਨੇਮ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਸੰਸਦ ਦੀ ਮੈਂਬਰਸ਼ਿਪ ਵੀ ਚਲੀ ਗਈ ਹੈ।
ਇਹ ਵੀ ਪੜ੍ਹੋ: Punjab News: ਦੇਸ਼ ਦੇ ਲੋਕਾਂ ਦੀ ਇੱਛਾ ਕੇਜਰੀਵਾਲ ਪ੍ਰਧਾਨ ਮੰਤਰੀ ਬਣਨ: ਅਨਮੋਲ ਗਗਨ ਮਾਨ