Pauri Road Accident : 45 ਬਰਾਤੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗੀ, 10 ਜ਼ਖਮੀ, 35 ਲੋਕਾਂ ਦੀ ਭਾਲ ਜਾਰੀ, CM ਨੇ ਲਿਆ ਸਥਿਤੀ ਦਾ ਜਾਇਜ਼ਾ
Uttarakhand News : ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਬਰਾਤੀਆਂ ਨਾਲ ਭਰੀ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਵਿੱਚ 45 ਲੋਕ ਸਵਾਰ ਦੱਸੇ ਜਾਂਦੇ ਹਨ। ਇਸ ਬੱਸ ਹਾਦਸੇ 'ਚ 10 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ
Uttarakhand News : ਉਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਬਰਾਤੀਆਂ ਨਾਲ ਭਰੀ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਵਿੱਚ 45 ਲੋਕ ਸਵਾਰ ਦੱਸੇ ਜਾਂਦੇ ਹਨ। ਇਸ ਬੱਸ ਹਾਦਸੇ 'ਚ 10 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ ਜਦਕਿ 35 ਯਾਤਰੀਆਂ ਦੀ ਭਾਲ ਜਾਰੀ ਹੈ। ਮੌਕੇ 'ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਰਾਜ ਆਫ਼ਤ ਰਾਹਤ ਬਲ (ਐਸਡੀਆਰਐਫ) ਦੀ ਇੱਕ ਟੀਮ ਰਾਹਤ ਕਾਰਜਾਂ ਲਈ ਰਵਾਨਾ ਕੀਤੀ ਗਈ ਹੈ।
ਆਪਦਾ ਕੰਟਰੋਲ ਰੂਮ ਪਹੁੰਚੇ ਸੀਐਮ ਧਾਮੀ
ਹਾਦਸੇ 'ਚ ਜ਼ਖਮੀ ਹੋਏ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਹ ਬੱਸ ਕੋਟਦਵਾਰ ਤੋਂ ਕਾਂਡਾ ਜਾ ਰਹੀ ਸੀ। ਇਹ ਹਾਦਸਾ ਰਿੱਖਣੀਖੇਲ-ਬੀਰਾਖਲ ਰੋਡ 'ਤੇ ਪਿੰਡ ਸਿਮਦੀ ਨੇੜੇ ਵਾਪਰਿਆ। ਪਿੰਡ ਵਾਸੀ ਵੀ ਰਾਹਤ ਕਾਰਜਾਂ ਵਿੱਚ ਵੱਧ ਚੱੜ ਕੇ ਹਿੱਸਾ ਲੈ ਰਹੇ ਹਨ। ਇਸ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ ਹੈ। ਸੀਐਮ ਪੁਸ਼ਕਰ ਸਿੰਘ ਧਾਮੀ ਇਸ ਸਮੇਂ ਸਕੱਤਰੇਤ ਦੇ ਆਪਦਾ ਕੰਟਰੋਲ ਰੂਮ ਵਿੱਚ ਹਨ। ਉਹ ਇਸ ਬੱਸ ਹਾਦਸੇ ਸਬੰਧੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਨੇ ਆਪਣਾ ਕੱਲ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।
उत्तराखंड के मुख्यमंत्री पुष्कर सिंह धामी ने बस दुर्घटना की खबर मिलने के बाद राज्य आपदा प्रबंधन केंद्र पहुंच कर हालात का जायजा लिया। https://t.co/PPdb4MOV6A pic.twitter.com/1xOaQvdDgb
— ANI_HindiNews (@AHindinews) October 4, 2022
ਸੀਐਮ ਧਾਮੀ ਨੇ ਜਤਾਇਆ ਦੁੱਖ
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ, 'ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਬੱਸ ਵਿੱਚ ਕਰੀਬ 45 ਲੋਕ ਸਵਾਰ ਸਨ। ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਮੈਂ ਉੱਥੋਂ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਮੈਂ ਖੁਦ ਸਾਰਿਆਂ ਨਾਲ ਗੱਲ ਕਰ ਰਿਹਾ ਹਾਂ ਕਿ ਜਲਦੀ ਤੋਂ ਜਲਦੀ ਬਚਾਅ ਕੰਮ ਸ਼ੁਰੂ ਕੀਤਾ ਜਾਵੇ। ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਸਾਡੀ ਕੋਸ਼ਿਸ਼ ਹੈ।
बहुत दुखःद घटना है। लगभग 45 लोग बस में सवार थे। बस गहरी खाई में गिर गई है। वहां के अधिकारियों से मैंने बात की है। मैं खुद सभी से बात कर रहा हूं कि जल्द से जल्द बचाव का कार्य शुरू किया जाए। हमारा प्रयास है कि हर संभव मदद की जाए: उत्तराखंड के मुख्यमंत्री पुष्कर सिंह धामी https://t.co/oRD6HUmQzS pic.twitter.com/DHlYqwjx9U
— ANI_HindiNews (@AHindinews) October 4, 2022