ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਤੇ ਜਨਸੈਨਾ ਪਾਰਟੀ ਦੇ ਪ੍ਰਧਾਨ ਪਵਨ ਕਲਿਆਣ ਦੇ ਛੋਟੇ ਪੁੱਤਰ ਮਾਰਕ ਸ਼ੰਕਰ ਸਿੰਗਾਪੁਰ ਦੇ ਇਕ ਸਕੂਲ 'ਚ ਲੱਗੀ ਅੱਗ ਦੌਰਾਨ ਜ਼ਖਮੀ ਹੋ ਗਏ ਹਨ। ਇਸ ਹਾਦਸੇ 'ਚ ਉਨ੍ਹਾਂ ਦੇ ਹੱਥਾਂ ਅਤੇ ਪੈਰਾਂ 'ਚ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਸਿੰਗਾਪੁਰ ਦੇ ਇਕ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਸ ਵੇਲੇ ਪਵਨ ਕਲਿਆਣ ਆਂਧਰਾ ਪ੍ਰਦੇਸ਼ ਦੇ ਅਲਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਆਪਣੇ ਨਿਯਤ ਕਾਰਜਕ੍ਰਮ ਪੂਰੇ ਕਰਨ ਤੋਂ ਬਾਅਦ ਸਿੰਗਾਪੁਰ ਜਾਣ ਦਾ ਫ਼ੈਸਲਾ ਕੀਤਾ ਹੈ। ਪਵਨ ਕਲਿਆਣ ਨੇ "X" 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ: "ਮੈਂ ਕੱਲ੍ਹ ਅਰਾਕੂ ਦੇ ਨੇੜੇ ਕੁਰਿੜੀ ਪਿੰਡ ਦੇ ਆਦਿਵਾਸੀਆਂ ਨਾਲ ਮਿਲਣ ਦਾ ਵਾਅਦਾ ਕੀਤਾ ਸੀ। ਪਹਿਲਾਂ ਮੈਂ ਉਥੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਾਂਗਾ।"
ਉਨ੍ਹਾਂ ਇਹ ਵੀ ਕਿਹਾ ਕਿ ਕੁਝ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਹੋਣੀ ਹੈ, ਇਸ ਲਈ ਉਹ ਦੌਰਾ ਪੂਰਾ ਕਰਕੇ ਹੀ ਸਿੰਗਾਪੁਰ ਜਾਣਗੇ। ਦੌਰਾ ਮੁਕੰਮਲ ਕਰਨ ਤੋਂ ਬਾਅਦ ਉਹ ਵਿਸ਼ਾਖਾਪਟਨਮ ਪਹੁੰਚਣਗੇ, ਜਿਥੋਂ ਉਨ੍ਹਾਂ ਦੇ ਸਿੰਗਾਪੁਰ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਬੱਚੇ ਦੀ ਹਾਲਤ ਹੁਣ ਕਿਵੇਂ ਹੈ?
ਜਨਸੈਨਾ ਪਾਰਟੀ ਨੇ "X" (ਪਹਿਲਾਂ Twitter) 'ਤੇ ਦੱਸਿਆ ਕਿ ਮਾਰਕ ਸ਼ੰਕਰ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਦੀ ਟੀਮ ਉਸਦਾ ਇਲਾਜ ਕਰ ਰਹੀ ਹੈ। ਚੰਗੀ ਗੱਲ ਇਹ ਹੈ ਕਿ ਉਸਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮਾਰਕ ਸ਼ੰਕਰ ਦਾ ਜਨਮ 10 ਅਕਤੂਬਰ 2017 ਨੂੰ ਹੋਇਆ ਸੀ। ਉਹ ਹੁਣ ਕੇਵਲ 8 ਸਾਲ ਦਾ ਹੈ ਅਤੇ ਸਿੰਗਾਪੁਰ ਵਿੱਚ ਪੜਾਈ ਕਰ ਰਿਹਾ ਹੈ। ਸੋਸ਼ਲ ਮੀਡੀਆ 'ਤੇ ਲੋਕ ਉਸਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।