ਆਸਾਮ ਪੁਲਿਸ ਨੇ ਪਵਨ ਖੇੜਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਟਰਾਂਜ਼ਿਟ ਰਿਮਾਂਡ 'ਤੇ ਅਸਮ ਲਿਜਾਇਆ ਜਾਵੇਗਾ। ਦਿੱਲੀ ਪੁਲੀਸ ਦਾ ਦਾਅਵਾ ਹੈ ਕਿ ਆਸਾਮ ਪੁਲੀਸ ਦੀ ਅਪੀਲ ’ਤੇ ਨਿਯਮਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਵਨ ਖੇੜਾ ਦਿੱਲੀ ਤੋਂ ਰਾਏਪੁਰ ਜਾ ਰਹੀ ਫਲਾਈਟ 'ਚ ਬੈਠਾ ਸੀ। ਉਸਨੂੰ ਅਚਾਨਕ ਹੇਠਾਂ ਉਤਰਨ ਲਈ ਕਿਹਾ ਗਿਆ ਅਤੇ ਫਿਰ ਗ੍ਰਿਫਤਾਰ ਕਰ ਲਿਆ ਗਿਆ।

 

ਪਵਨ ਖੇੜਾ ਨੇ ਗ੍ਰਿਫਤਾਰੀ ਦੌਰਾਨ ਕਿਹਾ ਕਿ ਉਹ ਦੇਖਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਕਿਸ ਮਾਮਲੇ ਵਿਚ ਲਿਜਾਇਆ ਜਾ ਰਿਹਾ ਹੈ। ਇਹ ਇੱਕ ਲੰਬੀ ਲੜਾਈ ਹੈ ਅਤੇ ਉਹ ਇਸ ਨੂੰ ਲੜਨ ਲਈ ਤਿਆਰ ਹਨ। ਖ਼ਬਰ ਇਹ ਵੀ ਆ ਰਹੀ ਹੈ ਕਿ ਪ੍ਰਦਰਸ਼ਨ ਕਰ ਰਹੇ ਆਗੂਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

 






 

 ਆਸਾਮ 'ਚ ਪਵਨ ਖੇੜਾ ਖਿਲਾਫ ਮਾਮਲਾ ਦਰਜ

 ਆਸਾਮ ਪੁਲਿਸ ਦੇ ਆਈਜੀਪੀ ਅਤੇ ਬੁਲਾਰੇ ਪ੍ਰਸ਼ਾਂਤ ਕੁਮਾਰ ਭੁਈਆ ਨੇ ਦੱਸਿਆ ਕਿ ਕਾਂਗਰਸ ਨੇਤਾ ਪਵਨ ਖੇੜਾ ਦੇ ਖਿਲਾਫ ਆਸਾਮ ਦੇ ਦੀਮਾ ਹਸਾਓ ਜ਼ਿਲੇ ਦੇ ਹਾਫਲਾਂਗ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੇ ਸਬੰਧ ਵਿੱਚ ਅਸਾਮ ਪੁਲਿਸ ਦੀ ਇੱਕ ਟੀਮ ਪਵਨ ਖੇੜਾ ਦਾ ਰਿਮਾਂਡ ਲੈਣ ਲਈ ਦਿੱਲੀ ਰਵਾਨਾ ਹੋਈ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

 ਕਾਂਗਰਸ ਨੇ ਗ੍ਰਿਫਤਾਰੀ ਨੂੰ ਦੱਸਿਆ ਤਾਨਾਸ਼ਾਹੀ  

ਸਾਰੇ ਕਾਂਗਰਸੀ ਆਗੂਆਂ ਨੇ ਇਸ ਗ੍ਰਿਫਤਾਰੀ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਕਾਂਗਰਸ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਸੀਨੀਅਰ ਨੇਤਾ ਪਵਨ ਖੇੜਾ ਇੰਡੀਗੋ ਦੀ ਫਲਾਈਟ ਰਾਹੀਂ ਦਿੱਲੀ ਤੋਂ ਰਾਏਪੁਰ ਜਾ ਰਹੇ ਸਨ। ਉਸਨੂੰ ਅਚਾਨਕ ਉਤਰਨ ਲਈ ਕਿਹਾ ਗਿਆ ਅਤੇ ਬਾਅਦ ਵਿੱਚ ਗ੍ਰਿਫਤਾਰ ਕਰ ਲਿਆ ਗਿਆ।