ਪੜਚੋਲ ਕਰੋ

'ਮੁੱਖ ਮੰਤਰੀ ਯੋਗੀ ਦੀ ਖੁੱਸੇਗੀ ਕੁਰਸੀ...', ਬੀਜੇਪੀ 'ਚ ਭੂਚਾਲ... ਕਾਂਗਰਸ ਦੇ ਦਾਅਵੇ ਮਗਰੋਂ ਹੰਗਾਮਾ

Pawan Khera on Yogi Adityanath: ਬੀਜੇਪੀ ਵਿੱਚ ਭੂਚਾਲ ਆਇਆ ਹੋਇਆ ਹੈ। ਹਾਲਾਤ ਇਹ ਹਨ ਕਿ ਬੀਜੇਪੀ ਆਪਣਾ ਪ੍ਰਧਾਨ ਨਹੀਂ ਚੁਣ ਪਾ ਰਹੀ। ਹੋਰ ਤਾਂ ਹੋਰ ਯੋਗੀ ਆਦਿੱਤਿਆਨਾਥ ਦੀ ਮੁੱਖ ਮੰਤਰੀ ਵਜੋਂ ਕੁਰਸੀ ਵੀ ਹੁਣ ਸੁਰੱਖਿਅਤ ਨਹੀਂ ਰਹੀ।

Pawan Khera on Yogi Adityanath: ਬੀਜੇਪੀ ਵਿੱਚ ਭੂਚਾਲ ਆਇਆ ਹੋਇਆ ਹੈ। ਹਾਲਾਤ ਇਹ ਹਨ ਕਿ ਬੀਜੇਪੀ ਆਪਣਾ ਪ੍ਰਧਾਨ ਨਹੀਂ ਚੁਣ ਪਾ ਰਹੀ। ਹੋਰ ਤਾਂ ਹੋਰ ਯੋਗੀ ਆਦਿੱਤਿਆਨਾਥ ਦੀ ਮੁੱਖ ਮੰਤਰੀ ਵਜੋਂ ਕੁਰਸੀ ਵੀ ਹੁਣ ਸੁਰੱਖਿਅਤ ਨਹੀਂ ਰਹੀ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਦੇ ਇਸ ਦਾਅਵੇ ਮਗਰੋਂ ਹੰਗਮਾ ਮੱਚ ਗਿਆ ਹੈ।  ਸੀਨੀਅਰ ਕਾਂਗਰਸੀ ਨੇਤਾ ਤੇ ਬੁਲਾਰੇ ਪਵਨ ਖੇੜਾ ਨੇ ਬੁੱਧਵਾਰ (23 ਜੁਲਾਈ, 2025) ਨੂੰ ਮੋਦੀ ਸਰਕਾਰ ਤੇ ਚੋਣ ਕਮਿਸ਼ਨ 'ਤੇ ਤਿੱਖਾ ਹਮਲਾ ਕੀਤਾ। 

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਸੰਸਥਾਵਾਂ ਦੀ ਭਰੋਸੇਯੋਗਤਾ ਕਮਜ਼ੋਰ ਹੋ ਰਹੀ ਹੈ ਤੇ ਜਨਤਾ ਹੁਣ ਇਸ ਨੂੰ ਸਮਝਣ ਲੱਗ ਪਈ ਹੈ। ਉਨ੍ਹਾਂ ਨੇ ਚੋਣ ਕਮਿਸ਼ਨ, ਭਾਜਪਾ ਦੀ ਅੰਦਰੂਨੀ ਰਾਜਨੀਤੀ, ਪ੍ਰਧਾਨ ਮੰਤਰੀ ਦੀ ਵਿਦੇਸ਼ ਨੀਤੀ ਤੇ ਉਪ ਰਾਸ਼ਟਰਪਤੀ ਦੇ ਅਸਤੀਫ਼ੇ ਬਾਰੇ ਕਈ ਗੰਭੀਰ ਸਵਾਲ ਉਠਾਏ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਕੁਰਸੀ ਸੁਰੱਖਿਅਤ ਨਹੀਂ ਹੈ।

ਭਾਜਪਾ ਦੀ ਸੰਗਠਨਾਤਮਕ ਸਥਿਤੀ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਆਪਣਾ ਪ੍ਰਧਾਨ ਚੁਣਨ ਦੇ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ, "ਭਾਜਪਾ ਦਾ ਸੰਗਠਨ ਲੀਡਰ ਰਹਿਤ ਹੋ ਗਿਆ ਹੈ। ਪਾਰਟੀ ਵਿੱਚ ਅਜਿਹਾ ਕੋਈ ਚਿਹਰਾ ਨਹੀਂ ਬਚਿਆ ਜਿਸ ਨੂੰ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ ਜਾ ਸਕੇ।" ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਕੁਰਸੀ ਵੀ ਸੁਰੱਖਿਅਤ ਨਹੀਂ ਤੇ ਉਨ੍ਹਾਂ ਨੂੰ ਲੈ ਕੇ ਪਾਰਟੀ ਵਿੱਚ ਅੰਦਰੂਨੀ ਟਕਰਾਅ ਚੱਲ ਰਿਹਾ ਹੈ।

ਪਵਨ ਖੇੜਾ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਸਵਾਲ ਉਠਾਏ

ਪਵਨ ਖੇੜਾ ਨੇ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਆਪਣੀ ਨਿਰਪੱਖਤਾ ਦੀ ਭੂਮਿਕਾ ਗੁਆ ਚੁੱਕਾ ਹੈ। ਉਨ੍ਹਾਂ ਕਿਹਾ, "ਜਦੋਂ ਅਸੀਂ ਚੋਣ ਕਮਿਸ਼ਨ 'ਤੇ ਸਵਾਲ ਉਠਾਉਂਦੇ ਹਾਂ ਤਾਂ ਭਾਜਪਾ ਜਵਾਬ ਦਿੰਦੀ ਹੈ ਤੇ ਜਦੋਂ ਅਸੀਂ ਭਾਜਪਾ 'ਤੇ ਸਵਾਲ ਉਠਾਉਂਦੇ ਹਾਂ ਤਾਂ ਚੋਣ ਕਮਿਸ਼ਨ ਜਵਾਬ ਦਿੰਦਾ ਹੈ।" ਕਾਂਗਰਸ ਨੇਤਾ ਨੇ ਇਸ ਨੂੰ ਲੋਕਤੰਤਰ ਲਈ ਖ਼ਤਰਨਾਕ ਦੱਸਿਆ ਤੇ ਕਿਹਾ ਕਿ ਜਨਤਾ ਹੁਣ ਇਸ ਖੇਡ ਨੂੰ ਸਮਝਣ ਲੱਗ ਪਈ ਹੈ। ਉਨ੍ਹਾਂ ਵਿਅੰਗ ਨਾਲ ਕਿਹਾ ਕਿ ਹੁਣ "ਮੋਟਾ ਭਾਈ ਤੇ ਛੋਟਾ ਭਾਈ ਦਾ ਡਰ ਖਤਮ ਹੋ ਰਿਹਾ ਹੈ।"

ਉਪ ਰਾਸ਼ਟਰਪਤੀ ਦੇ ਅਸਤੀਫ਼ੇ 'ਤੇ ਸਵਾਲ

ਕਾਂਗਰਸ ਨੇਤਾ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਰਹੱਸਮਈ ਢੰਗ ਨਾਲ ਹੋਇਆ ਤੇ ਉਪ ਰਾਸ਼ਟਰਪਤੀ ਨੂੰ ਦੇਸ਼ ਦੇ ਸਾਹਮਣੇ ਆਪਣੇ ਅਸਤੀਫ਼ੇ ਦਾ ਕਾਰਨ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਸਵਾਲ ਉਠਾਇਆ, "ਜਦੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਸੀ ਤਾਂ ਉਪ ਰਾਸ਼ਟਰਪਤੀ ਦਾ ਅਸਤੀਫ਼ਾ ਸ਼ੱਕ ਪੈਦਾ ਕਰਦਾ ਹੈ। ਕੀ ਇਹ ਕਿਸੇ ਯੋਜਨਾ ਦਾ ਹਿੱਸਾ ਸੀ?"

ਪ੍ਰਧਾਨ ਮੰਤਰੀ ਦੀ ਵਿਦੇਸ਼ ਨੀਤੀ 'ਤੇ ਵਿਅੰਗਾਤਮਕ ਟਿੱਪਣੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਬਾਰੇ ਖੇੜਾ ਨੇ ਦੋਸ਼ ਲਗਾਇਆ, "ਪ੍ਰਧਾਨ ਮੰਤਰੀ ਚੀਨ ਤੇ ਅਮਰੀਕਾ ਤੋਂ ਡਰਦੇ ਹਨ। ਉਹ ਔਖੇ ਸਵਾਲਾਂ ਤੋਂ ਬਚਦੇ ਹਨ ਤੇ ਵਿਦੇਸ਼ੀ ਦੌਰਿਆਂ ਰਾਹੀਂ ਘਰੇਲੂ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਦੇ ਹਨ।"

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget