ਪੜਚੋਲ ਕਰੋ
Advertisement
Farmers Protest: ਕਿਸਾਨਾਂ ਦੇ ਹੱਕ 'ਚ ਡਟੇ ਕੇਜਰੀਵਾਲ, ਮੋਦੀ ਸਰਕਾਰ ਖਿਲਾਫ ਸਖਤ ਸਟੈਂਡ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਆਏ ਹਨ। ਉਨ੍ਹਾਂ ਟਵੀਟ ਕਰਕੇ ਕੇਂਦਰ ਸਰਕਾਰ 'ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਾਇਆ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਦੇ ਕਿਸਾਨ ਸੰਗਠਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਜਾ ਰਹੇ ਹਨ। ਕਿਸਾਨ ਦੇ ਦਿੱਲੀ ਕੂਚ ਨੂੰ ਵੇਖਦੇ ਹੋਏ ਸਰਹੱਦ 'ਤੇ ਪੁਲਿਸ ਅਲਰਟ 'ਤੇ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਪੁਲਿਸ ਨੇ ਹਰਿਆਣਾ ਦੇ ਅੰਬਾਲਾ ਨੇੜੇ ਸ਼ੰਭੂ ਸਰਹੱਦ 'ਤੇ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ 'ਤੇ ਵਾਟਰ ਕੈਨਨ ਦੀ ਵਰਤੋਂ ਕੀਤੀ।
ਇਸ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਰਚ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਖਿਲਾਫ ਇਹ ਜੁਰਮ ਬਿਲਕੁਲ ਗਲਤ ਹਨ। ਸ਼ਾਂਤਮਈ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਵੇਖੋ ਕੇਜਰੀਵਾਲ ਦਾ ਟਵੀਟ:-
ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਲੱਖਾਂ ਦੀ ਗਿਣਤੀ ‘ਚ ਕਿਸਾਨ ਦਿੱਲੀ ਵਿੱਚ ਜਮ੍ਹਾਂ ਹੋਣ ਲਈ ਅੱਗੇ ਵਧ ਰਹੇ ਹਨ। ਅਜਿਹੀ ਸਥਿਤੀ ਵਿੱਚ ਦਿੱਲੀ ਪੁਲਿਸ ਨੇ ਪੰਜਾਬ ਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਹੈ। ਸੀਆਰਪੀਐਫ ਵੀ ਕਈ ਥਾਂਵਾਂ 'ਤੇ ਤਾਇਨਾਤ ਕੀਤੀ ਗਈ ਹੈ। ਹਰਿਆਣਾ ਵਿਚ ਕਈ ਥਾਂਵਾਂ 'ਤੇ ਧਾਰਾ 144 ਲਾਈ ਗਈ ਹੈ। ਚੰਡੀਗੜ੍ਹ ਤੋਂ ਹਰਿਆਣਾ ਆਉਣ ਵਾਲੀਆਂ ਬੱਸਾਂ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਪੰਜਾਬ ਦੇ ਕਿਸਾਨ ਦਿੱਲੀ ਨਾ ਆ ਸਕਣ। ਇਸ ਦੇ ਨਾਲ ਹੀ ਕਿਸਾਨ ਰੈਲੀ ਕਾਰਨ ਦਿੱਲੀ ‘ਚ ਮੈਟਰੋ ਸਟੇਸ਼ਨਾਂ 'ਤੇ ਭੀੜ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਪੁਲਿਸ ਦੀ ਐਡਵਾਇਜ਼ਰੀ 'ਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਮੈਟਰੋ ਦੀਆਂ ਸੇਵਾਵਾਂ ਦੁਪਹਿਰ 2 ਵਜੇ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਪੁਲਿਸ ਫੇਲ੍ਹ! ਬਾਰਡਰ ਸੀਲ ਕਰਨ ਨਾਲ ਹਾਹਾਕਾਰ, ਸੈਂਕੜੇ ਵਾਹਨ ਫਸੇ, ਭੁੱਖੇ-ਭਾਣੇ ਲੋਕ ਨਾਲ ਹੀ ਦਿੱਲੀ ਵਿੱਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੀ ਲਾਗ ਦੇ ਮੱਦੇਨਜ਼ਰ ਕਿਸਾਨਾਂ ਨੂੰ ਇਸ ਪ੍ਰਦਰਸ਼ਨ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਵੀ ਜੇਕਰ ਕਿਸਾਨ ਦਿੱਲੀ ਵਿਚ ਜਮ੍ਹਾਂ ਹੁੰਦੇ ਹਨ ਤਾਂ ਕੋਵਿਡ -19 ਦੀਆਂ ਧਾਰਾਵਾਂ ਤਹਿਤ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਜਾਏਗੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਦੇਸ਼ ਭਰ ਦੀਆਂ ਸੈਂਕੜੇ ਸੰਸਥਾਵਾਂ ਦਾ ਸਮਰਥਨ ਹਾਸਲ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904केंद्र सरकार के तीनों खेती बिल किसान विरोधी हैं। ये बिल वापिस लेने की बजाय किसानों को शांतिपूर्ण प्रदर्शन करने से रोका जा रहा है, उन पर वॉटर कैनन चलाई जा रही हैं। किसानों पर ये जुर्म बिलकुल ग़लत है। शांतिपूर्ण प्रदर्शन उनका संवैधानिक अधिकार है।
— Arvind Kejriwal (@ArvindKejriwal) November 26, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement