ਪੜਚੋਲ ਕਰੋ

Pearl Group : 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰ ਮਾਈਂਡ ਪਰਲ ਗਰੁੱਪ ਦੇ ਮਾਲਕ ਦਾ ਦੇਹਾਂਤ

Nirmal Singh Bhangoo Passes away: ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ।

Nirmal Singh Bhangoo Passes away: ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦਾ ਐਤਵਾਰ ਰਾਤ ਦਿੱਲੀ ਵਿੱਚ ਦੇਹਾਂਤ ਹੋ ਗਿਆ। ਭੰਗੂ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਨਿਰਮਲ ਭੰਗੂ  ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ। ਸ਼ਾਮ 7.50 ਵਜੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਵਸਨੀਕ ਸੀ, ਇਸ ਤੋਂ ਬਾਅਦ ਉਹ 70 ਦੇ ਦਹਾਕੇ ਵਿੱਚ ਇੱਕ ਨੌਕਰੀ ਦੀ ਭਾਲ ਵਿੱਚ ਕੋਲਕਾਤਾ ਚਲੇ ਗਏ। ਉੱਥੇ ਉਸ ਨੇ ਕੁਝ ਸਾਲ ਪੀਅਰਲੇਸ ਨਾਂ ਦੀ ਇਨਵੈਸਟਮੈਂਟ ਕੰਪਨੀ ਵਿਚ ਕੰਮ ਕੀਤਾ, ਜਿਸ ਤੋਂ ਬਾਅਦ ਉਸ ਨੇ ਹਰਿਆਣਾ ਦੀ ਇਕ ਕੰਪਨੀ ਗੋਲਡਨ ਫੋਰੈਸਟ ਇੰਡੀਆ ਲਿਮਟਿਡ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ,  ਇਸ ਕੰਪਨੀ ਦੇ ਬੰਦ ਹੋਣ ਤੋਂ ਬਾਅਦ, ਨਿਰਮਲ ਸਿੰਘ ਬੇਰੋਜ਼ਗਾਰ ਹੋ ਗਿਆ ਪਰ ਇਸ ਸਮੇਂ ਦੌਰਾਨ, ਉਸਨੇ ਚਿੱਟ ਫੰਡ ਦੇ ਨਾਮ 'ਤੇ ਲੋਕਾਂ ਨੂੰ ਠੱਗਣ ਦਾ ਇੱਕ ਚੰਗਾ ਹੁਨਰ ਸਿੱਖ ਲਿਆ ਸੀ, ਉਸਨੇ 1980 ਵਿੱਚ, ਪਰਲਜ਼ ਗੋਲਡਨ ਫੋਰੈਸਟ (ਪੀਜੀਐਫ) ਨਾਮਕ ਕੰਪਨੀ ਬਣਾਈ, ਜਿਸ ਨੇ ਰੁੱਖਾਂ ਦੇ ਬੂਟਿਆਂ ਵਿੱਚ ਨਿਵੇਸ਼ ਕਰਕੇ ਲੋਕਾਂ ਨੂੰ ਚੰਗੇ ਮੁਨਾਫੇ ਦਾ ਵਾਅਦਾ ਕੀਤਾ। 1996 ਤੱਕ ਉਸ ਨੇ ਇਸ ਤੋਂ ਕਰੋੜਾਂ ਰੁਪਏ ਇਕੱਠੇ ਕਰ ਲਏ ਸਨ ਪਰ ਇਨਕਮ ਟੈਕਸ ਅਤੇ ਹੋਰ ਪੜਤਾਲਾਂ ਕਾਰਨ ਉਸ ਨੂੰ ਇਹ ਕੰਪਨੀ ਬੰਦ ਕਰਨੀ ਪਈ।

ਨਿਰਮਲ ਸਿੰਘ ਭੰਗੂ ਨੇ 1996 ਵਿੱਚ PACL ਨਾਮ ਦੀ ਇੱਕ ਰੀਅਲ ਅਸਟੇਟ ਕੰਪਨੀ ਬਣਾਈ ਅਤੇ ਫਿਰ ਇਸਨੂੰ ਇੱਕ ਨਿਵੇਸ਼ ਸਕੀਮ ਵਿੱਚ ਬਦਲ ਦਿੱਤਾ। ਲੋਕਾਂ ਨੂੰ ਭਾਰੀ ਮੁਨਾਫ਼ੇ ਦਾ ਲਾਲਚ ਦੇ ਕੇ ਕਰੋੜਾਂ ਰੁਪਏ ਦਾ ਨਿਵੇਸ਼ ਕਰਵਾ ਲਿਆ ਅਤੇ ਕੁਝ ਹੀ ਸਮੇਂ ਵਿੱਚ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨੇ 50,000 ਕਰੋੜ ਰੁਪਏ ਦਾ ਨਿਵੇਸ਼ ਕਰ ਲਿਆ। PACL ਕਰੀਬ 30 ਲੱਖ ਏਜੰਟਾਂ ਨਾਲ ਆਪਣਾ ਕਾਰੋਬਾਰ ਚਲਾਉਂਦਾ ਸੀ। ਇਸ ਧੋਖਾਧੜੀ ਰਾਹੀਂ ਭੰਗੂ ਨੇ ਅਰਬਾਂ ਰੁਪਏ ਦਾ ਸਾਮਰਾਜ ਖੜ੍ਹਾ ਕਰ ਲਿਆ। ਅੱਜ ਭੰਗੂ ਦੀ ਦੇਸ਼ ਦੇ ਲਗਭਗ ਹਰ ਛੋਟੇ-ਵੱਡੇ ਸ਼ਹਿਰ ਵਿੱਚ ਅਰਬਾਂ ਦੀ ਜਾਇਦਾਦ ਹੈ। ਇਹ ਆਸਟ੍ਰੇਲੀਆ ਅਤੇ ਹੋਰ ਥਾਵਾਂ 'ਤੇ ਵੀ ਉਸਦੀ  ਸੰਪਤੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget