Indian Citizen: ਭਾਰਤ ਦੇਸ਼ ਨੂੰ ਛੱਡਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਜਿਸ ਦੀ ਜਾਣਕਾਰੀ ਖ਼ੁਦ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਨਾਗਰਿਕਤਾ ਛੱਡਣ ਦੇ ਪਿਛੇ ਦੇ ਕਾਰਨ ਦੱਸੇ ਹਨ। ਦੱਸ ਦਈਏ ਕਿ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਪੰਜਾਬ ਦੇ ਸਾਂਸਦ ਮੈਂਬਰ ਰਾਘਵ ਚੱਢਾ ਵਲੋਂ ਰਾਜਸਭਾ ਵਿੱਚ ਪਿੱਛੇ ਗਏ ਸਵਾਲ ਦੇ ਜਵਾਬ ਵਿੱਤੀ ਹੈ।


ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ 2019 ਵਿੱਚ 1,44,017 ਭਾਰਤੀਆਂ ਨੇ ਨਾਗਰਿਕਤਾ ਛੱਡੀ ਹੈ ਜਦੋਂਕਿ 2020 ਵਿੱਚ 85256, 2021 ਵਿੱਚ 1,63,370 ਤੇ 2022 ਵਿੱਚ 2,25,620 ਲੋਕਾਂ ਨੇ ਨਾਗਰਿਕਤਾ ਛੱਡੀ ਹੈ। ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ 2 ਲੱਖ 16 ਹਜ਼ਾਰਾ ਲੋਕਾਂ ਨੇ ਭਾਰਤ ਦੇਸ਼ ਦੀ ਨਾਗਰਿਕਤਾ ਛੱਡੀ ਹੈ।


ਜ਼ਿਆਦਾਤਰ ਭਾਰਤੀ ਆਪਣੀ ਨਾਗਰਿਕਤਾ ਤਿਆਗ ਕੇ ਅਮਰੀਕਾ ਜਾ ਰਹੇ ਹਨ। 2018 ਤੋਂ 2023 ਦੇ ਮੱਧ ਤੱਕ ਭਾਰਤ ਤੋਂ 3,28,619 ਭਾਰਤੀਆਂ ਨੇ ਅਮਰੀਕਾ ਦੀ ਨਾਗਰਿਕਤਾ ਲਈ। ਜਦਕਿ 1,61,917 ਨੇ ਕੈਨੇਡੀਅਨ ਅਤੇ 1,31,883 ਨੇ ਆਸਟ੍ਰੇਲੀਆ ਦੀ ਨਾਗਰਿਕਤਾ ਹਾਸਲ ਕੀਤੀ ਹੈ।


ਕਿਹੜੀ ਵਜ੍ਹਾ ਕਰਕੇ ਨਾਗਰਿਕਤਾ ਛੱਡ ਰਹੇ ਨੇ ਲੋਕ ?



ਗਲੋਬਲ ਵਾਰਮਿੰਗ ਕਾਰਨ ਵਧਦੇ ਭਾਰਤੀ ਤਾਪਮਾਨ ਨੂੰ ਵੀ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਮਾਹਿਰਾਂ ਨੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ ਕਿ ਕੀ ਆਉਣ ਵਾਲੇ 10 ਸਾਲਾਂ ਵਿੱਚ ਦਿੱਲੀ, ਮੁੰਬਈ ਅਤੇ ਬੈਂਗਲੁਰੂ ਵਰਗੇ ਵੱਡੇ ਸ਼ਹਿਰ ਰਹਿਣ ਯੋਗ ਰਹਿਣਗੇ ਜਾਂ ਨਹੀਂ। ਇਸ ਤੋਂ ਇਲਾਵਾ ਆਈਟੀ ਅਤੇ ਇੰਜਨੀਅਰਿੰਗ ਖੇਤਰ ਵਿੱਚ ਵਿਦੇਸ਼ਾਂ ਵਿੱਚ ਬਿਹਤਰ ਨੌਕਰੀਆਂ ਉਪਲਬਧ ਹਨ। ਇਨ੍ਹਾਂ ਵਿੱਚ ਲੋਕਾਂ ਨੂੰ ਚੰਗੀ ਤਨਖਾਹ ਵੀ ਮਿਲਦੀ ਹੈ। ਅਮਰੀਕਾ ਤੇ ਬ੍ਰਿਟੇਨ ਵਰਗੇ ਦੇਸ਼ਾਂ ਵਿੱਚ ਜੀਵਨ ਦੀ ਗੁਣਵੱਤਾ ਵੀ ਬਿਹਤਰ ਹੈ। ਕਾਰੋਬਾਰ ਲਈ ਚੰਗੀਆਂ ਸੰਭਾਵਨਾਵਾਂ ਹਨ। ਇਸ ਤੋਂ ਇਲਾਵਾ ਮਿਆਰੀ ਸਿਹਤ ਸੇਵਾਵਾਂ ਵੀ ਉਪਲਬਧ ਹਨ। ਭਾਰਤ ਤੋਂ ਬਾਹਰ ਜਾਣ ਵਾਲਿਆਂ ਲਈ ਸੁਰੱਖਿਆ ਅਤੇ ਸੁਰੱਖਿਆ ਵੀ ਇੱਕ ਵੱਡਾ ਕਾਰਨ ਹੈ। ਇਸ ਤੋਂ ਇਲਾਵਾ ਟੈਕਸ ਲਾਭ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।