Scooty ਚਲਾਉਣ ਵਾਲੇ ਸਾਵਧਾਨ, ਕੱਟ ਸਕਦਾ ਹੈ 23000 ਰੁਪਏ ਦਾ ਚਲਾਨ, ਜਾਣੋ ਕਿਉਂ?
ਸਕੂਟੀ ਚਲਾਉਣ ਵਾਲਿਆਂ ਲਈ ਇਕ ਅਹਿਮ ਖ਼ਬਰ ਹੈ। ਦਰਅਸਲ, ਉਨ੍ਹਾਂ ਨੂੰ ਆਪਣੇ ਵਾਹਨ ਦੇ ਦਸਤਾਵੇਜ਼ ਪੂਰੇ ਰੱਖਣ ਦੀ ਲੋੜ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਹ ਜੁਰਮਾਨਾ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਲਗਾਇਆ ਜਾਵੇਗਾ।
ਨਵੀਂ ਦਿੱਲੀ : ਸਕੂਟੀ ਚਲਾਉਣ ਵਾਲਿਆਂ ਲਈ ਇਕ ਅਹਿਮ ਖ਼ਬਰ ਹੈ। ਦਰਅਸਲ, ਉਨ੍ਹਾਂ ਨੂੰ ਆਪਣੇ ਵਾਹਨ ਦੇ ਦਸਤਾਵੇਜ਼ ਪੂਰੇ ਰੱਖਣ ਦੀ ਲੋੜ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਹ ਜੁਰਮਾਨਾ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਲਗਾਇਆ ਜਾਵੇਗਾ। ਨਵੇਂ ਟ੍ਰੈਫ਼ਿਕ ਨਿਯਮਾਂ ਮੁਤਾਬਕ ਸਕੂਟੀ ਦਾ 23000 ਰੁਪਏ ਤੱਕ ਦਾ ਚਲਾਨ ਕੱਟਿਆ ਜਾ ਸਕਦਾ ਹੈ। ਅੱਗੇ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਲਈ ਕਿੰਨਾ ਚਲਾਨ ਕੱਟਿਆ ਜਾ ਸਕਦਾ ਹੈ?
ਕਿਸ ਲਈ ਕਿੰਨਾ ਜੁਰਮਾਨਾ ਲੱਗੇਗਾ?
ਜੇਕਰ ਕੋਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਦਾ ਚਲਾਨ ਭਰਨਾ ਹੀ ਹੋਵੇਗਾ। ਨਵੇਂ ਟ੍ਰੈਫ਼ਿਕ ਨਿਯਮਾਂ ਮੁਤਾਬਕ ਸਕੂਟੀ ਦਾ 23000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਜੇਕਰ ਕੋਈ ਵਿਅਕਤੀ ਡਰਾਈਵਿੰਗ ਲਾਇਸੈਂਸ ਤੋਂ ਬਗੈਰ ਸਕੂਟੀ ਚਲਾਉਂਦਾ ਹੈ ਤਾਂ 5000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਤੋਂ ਬਗੈਰ ਗੱਡੀ ਚਲਾਉਣ 'ਤੇ ਵੀ ਇਹੀ ਜੁਰਮਾਨਾ ਲੱਗ ਸਕਦਾ ਹੈ।
ਇਹ ਹੋਣਗੇ ਬਾਕੀ ਚਲਾਨ
ਜੇਕਰ ਕੋਈ ਵਿਅਕਤੀ ਬੀਮੇ ਤੋਂ ਬਗੈਰ ਵਾਹਨ ਚਲਾਉਂਦਾ ਹੈ ਤਾਂ ਉਸ ਨੂੰ 2000 ਰੁਪਏ ਦਾ ਚਲਾਨ ਭਰਨਾ ਪਵੇਗਾ। ਇਸੇ ਤਰ੍ਹਾਂ ਹਵਾ ਪ੍ਰਦੂਸ਼ਣ ਦੇ ਮਿਆਰ ਨੂੰ ਤੋੜਨ 'ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਬਗੈਰ ਹੈਲਮੇਟ ਗੱਡੀ ਚਲਾਉਣ 'ਤੇ 1000 ਰੁਪਏ ਦਾ ਜ਼ੁਰਮਾਨਾ ਵੀ ਦੇਣਾ ਪਵੇਗਾ। ਕੁੱਲ ਮਿਲਾ ਕੇ ਇਹ 23000 ਰੁਪਏ ਹਨ। ਜੇਕਰ ਤੁਸੀਂ ਇਨ੍ਹਾਂ ਜੁਰਮਾਨਿਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਆਪਣੇ ਦਸਤਾਵੇਜ਼ ਪੂਰੇ ਰੱਖੋ।
ਚਲਾਨ ਦੀ ਰਕਮ ਕਦੋਂ ਵਧੀ?
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਾਹਨਾਂ ਦੇ ਚਲਾਨ ਦੀ ਰਕਮ ਘੱਟ ਹੁੰਦੀ ਸੀ। ਪਰ ਸਤੰਬਰ 2019 'ਚ ਨਵੇਂ ਟ੍ਰੈਫ਼ਿਕ ਨਿਯਮ ਲਾਗੂ ਕੀਤੇ ਗਏ, ਜਿਸ ਦੇ ਨਾਲ ਚਲਾਨ ਦੀ ਰਕਮ ਵੀ ਵਧਾ ਦਿੱਤੀ ਗਈ। ਉਸ ਸਮੇਂ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਇੱਕ ਵਿਅਕਤੀ ਦਾ 23000 ਰੁਪਏ ਦਾ ਚਲਾਨ ਕੱਟਿਆ ਗਿਆ ਸੀ। ਸਕੂਟੀ ਮਾਲਕ ਨੇ ਦੱਸਿਆ ਕਿ ਉਸ ਸਮੇਂ ਉਸ ਦੀ ਸਕੂਟੀ ਦੀ ਕੀਮਤ 15 ਹਜ਼ਾਰ ਰੁਪਏ ਸੀ। ਪਰ ਇਹ ਜ਼ਰੂਰੀ ਹੈ ਕਿ ਤੁਸੀਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰੋ।
ਇਸ ਲਈ ਨਹੀਂ ਕੱਟਿਆ ਜਾਵੇਗਾ ਚਲਾਨ
ਦਿਲਚਸਪ ਗੱਲ ਇਹ ਹੈ ਕਿ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਹੈ। ਟ੍ਰੈਫ਼ਿਕ ਨਿਯਮਾਂ ਮੁਤਾਬਕ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਫ਼ੋਨ 'ਤੇ ਗੱਲ ਕਰਨ 'ਤੇ ਤੁਹਾਡਾ ਚਲਾਨ ਨਹੀਂ ਕੱਟੇਗਾ। ਜੇਕਰ ਇਸ ਮਾਮਲੇ 'ਚ ਤੁਹਾਡਾ ਚਲਾਨ ਕੱਟਿਆ ਜਾਂਦਾ ਹੈ ਤਾਂ ਤੁਸੀਂ ਇਸ ਫ਼ੈਸਲੇ ਨੂੰ ਅਦਾਲਤ 'ਚ ਚੁਣੌਤੀ ਦੇ ਸਕਦੇ ਹੋ। ਨਿਯਮਾਂ ਮੁਤਾਬਕ ਜੇਕਰ ਕੋਈ ਡਰਾਈਵਰ ਗੱਡੀ ਚਲਾਉਂਦੇ ਸਮੇਂ ਹੈਂਡ ਫ੍ਰੀ ਕਮਿਊਨੀਕੇਸ਼ਨ ਫੀਚਰ ਦੀ ਵਰਤੋਂ ਕਰਦੇ ਹੋਏ ਆਪਣੇ ਫ਼ੋਨ 'ਤੇ ਗੱਲ ਕਰਦਾ ਹੈ ਤਾਂ ਇਸ ਨੂੰ ਸਜ਼ਾਯੋਗ ਅਪਰਾਧ ਨਹੀਂ ਮੰਨਿਆ ਜਾਵੇਗਾ। ਇਹ ਜਾਣਕਾਰੀ ਲੋਕ ਸਭਾ 'ਚ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਦਿੱਤੀ ਸੀ।
ਕੀ ਕਿਹਾ ਸੀ ਮੰਤਰੀ ਨੇ?
ਇੱਕ ਸਵਾਲ ਦੇ ਜਵਾਬ 'ਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਸੀ ਕਿ ਮੋਟਰ ਵਹੀਕਲ (ਸੋਧ) ਐਕਟ 2019 ਦੀ ਧਾਰਾ 184 (ਸੀ) ਮੋਟਰ ਵਾਹਨ ਚਲਾਉਂਦੇ ਸਮੇਂ ਹੱਥ 'ਚ ਫੜੇ ਸੰਚਾਰ ਉਪਕਰਣਾਂ ਦੀ ਵਰਤੋਂ ਲਈ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਸੀ ਕਿ ਵਾਹਨ 'ਚ ਹੈਂਡ ਫ੍ਰੀ ਸੰਚਾਰ ਉਪਕਰਨਾਂ ਦੀ ਵਰਤੋਂ ਲਈ ਕੋਈ ਜੁਰਮਾਨਾ ਨਹੀਂ ਹੋਵੇਗਾ। ਪਰ ਧਿਆਨ ਰਹੇ ਕਿ ਮੋਟਰ ਵਹੀਕਲ ਐਕਟ ਅਨੁਸਾਰ ਜੇਕਰ ਤੁਸੀਂ ਵਾਹਨ ਦੇ ਕਾਗਜ਼ਾਤ ਜਾਂ ਕਿਸੇ ਵੀ ਤਰੀਕੇ ਨਾਲ ਟ੍ਰੈਫ਼ਿਕ ਪੁਲਿਸ ਵਾਲੇ ਨਾਲ ਦੁਰਵਿਵਹਾਰ ਕਰਦੇ ਹੋ ਤਾਂ ਨਿਯਮ 179 ਐਮਵੀਏ ਅਨੁਸਾਰ ਉਸ ਕੋਲ ਤੁਹਾਡਾ 2000 ਦਾ ਚਲਾਨ ਕੱਟਣ ਦਾ ਅਧਿਕਾਰ ਹੈ।