ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਭਾਰਤੀ ਸਰਹੱਦ ਦੇ ਅੰਦਰ ਚੀਨ ਦੇ ਕਥਿਤ ਤੌਰ 'ਤੇ ਕੀਤੇ ਗਏ ਕਬਜ਼ਿਆਂ 'ਤੇ ਲਗਾਤਾਰ ਹਮਲਾਵਰ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਚੀਨ ਨੇ ਭਾਰਤ ਦੀ ਧਰਤੀ ‘ਤੇ ਕਬਜ਼ਾ ਕਰ ਲਿਆ ਹੈ। ਹੁਣ ਰਾਹੁਲ ਨੇ ਇੱਕ ਵੀਡੀਓ ਟਵੀਟ ਕੀਤਾ ਹੈ ਜਿਸ ਵਿਚ ਲੱਦਾਖੀ, ਚੀਨੀ ਸੈਨਿਕਾਂ ਦੀ ਘੁਸਪੈਠ ਬਾਰੇ ਗੱਲ ਕਰ ਰਹੇ ਹਨ। ਕਾਂਗਰਸੀ ਆਗੂ ਸਰਕਾਰ ਨੂੰ ਲੱਦਾਖ ਵਿਚ ਰਹਿੰਦੇ ਲੋਕਾਂ ਦੀ ਆਵਾਜ਼ ਸੁਣਨ ਲਈ ਕਹਿ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਲੱਦਾਖੀ ਲੋਕਾਂ ਦੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕਰਦੀ ਹੈ ਤਾਂ ਭਾਰਤ ਮਹਿੰਗਾ ਹੋਵੇਗਾ।




"ਕੋਈ ਤਾਂ ਝੂਠ ਬੋਲ ਰਿਹਾ ਹੈ"

ਇਸ ਮੁੱਦੇ 'ਤੇ ਕਾਂਗਰਸ ਨੇਤਾ ਨੇ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ‘ਤੇ ਨਿਸ਼ਾਨਾ ਸਾਧਿਆ ਸੀ। ਮੋਦੀ ਦੀ ਲੱਦਾਖ ਫੇਰੀ 'ਤੇ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਲੱਦਾਖ ਦੇ ਲੋਕਾਂ ਦਾ ਕਹਿਣਾ ਹੈ ਕਿ ਚੀਨੀ ਸੈਨਿਕਾਂ ਨੇ ਭਾਰਤ ਦੀ ਧਰਤੀ ਖੋਹ ਲਈ ਹੈ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਤੋਂ ਇਨਕਾਰ ਕਰਦੇ ਹਨ ਅਤੇ ਅਜਿਹੀ ਸਥਿਤੀ ਵਿਚ ਕੋਈ ਤਾਂ ਝੂਠ ਬੋਲ ਰਿਹਾ ਹੈ।

ਉਨ੍ਹਾਂ ਨੇ ਲੇਹ ਦੇ ਵਸਨੀਕ ਦਾ ਇੱਕ ਵੀਡੀਓ ਟਵੀਟ ਕੀਤਾ, "ਲੱਦਾਖਵਾਸੀ ਕਹਿੰਦੇ ਹਨ ਕਿ ਚੀਨ ਨੇ ਸਾਡੀ ਧਰਤੀ ਲੈ ਲਈ ਹੈ। ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਕਿਸੇ ਨੇ ਸਾਡੀ ਜ਼ਮੀਨ ਨਹੀਂ ਲਈ। ਯਕੀਨਨ ਕੋਈ ਤਾਂ ਝੂਠ ਬੋਲ ਰਿਹਾ ਹੈ।“

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904