ਚੰਡੀਗੜ੍ਹ: ਹੁਣ ਸਰਕਾਰੀ ਰਿਹਾਇਸ਼ਾਂ 'ਚ ਪਾਲਤੂ ਜਾਨਵਰ ਰੱਖਣ ਲਈ ਇਜਾਜ਼ਤ ਲੈਣੀ ਪਵੇਗੀ। ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਫੈਸਲੇ ਵਿੱਚ ਸਰਕਾਰ ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਘਰਾਂ 'ਚ ਪਾਲਤੂ ਜਾਨਵਰ ਰੱਖਣ ਤੋਂ ਪਹਿਲਾਂ ਇਜਾਜ਼ਤ ਦੀ ਲੋੜ ਲਾਜ਼ਮੀ ਹੈ।


 


 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੂੰ ਸੱਤਾ 'ਚ ਆਏ 2 ਮਹੀਨੇ ਹੋ ਚੁੱਕੇ ਹਨ ਅਤੇ ਇਨ੍ਹਾਂ 2 ਮਹੀਨਿਆਂ 'ਚ ਮਾਨ ਸਰਕਾਰ ਵੱਲੋਂ ਲੋਕ ਹਿੱਤ 'ਚ ਕਈ ਵੱਡੇ ਫੈਸਲੇ ਲਏ ਗਏ ਹਨ।


ਅੱਜ ਸੀਐਮ ਮਾਨ ਵੱਲੋਂ ਇੱਕ ਹੋਰ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਸਰਕਾਰੀ ਰਿਹਾਇਸ਼ਾਂ ਵਿੱਚ ਪਾਲਤੂ ਜਾਨਵਰ ਰੱਖਣ ਲਈ ਇਜਾਜ਼ਤ ਲੈਣੀ ਹੋਵੇਗੀ। ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸਰਕਾਰ ਵੱਲੋਂ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰੀ ਘਰਾਂ ਵਿੱਚ ਪਾਲਤੂ ਜਾਨਵਰ ਰੱਖਣ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੈ।


ਪੱਤਰ ਵਿੱਚ ਕਿਹਾ ਗਿਆ ਹੈ ਕਿ ਰਿਹਾਇਸ਼ੀ ਕੁਆਰਟਰਾਂ ਵਿੱਚ ਪਾਲਤੂ ਕੁੱਤਿਆਂ ਨੂੰ ਰੱਖਣ ਵਾਲੇ ਕਰਮਚਾਰੀ ਪੀ.ਪੀ.ਆਰ. 3.32 ਅਨੁਸਾਰ ਮਨਜ਼ੂਰੀ ਲੈਣ। ਜੇਕਰ ਸਟਾਫ਼ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਆਪਣੇ ਪਾਲਤੂ ਕੁੱਤੇ ਨੂੰ ਰਿਹਾਇਸ਼ੀ ਕੁਆਰਟਰਾਂ ਵਿੱਚੋਂ ਬਾਹਰ ਕੱਢਣ ਦਾ ਚੇਤਾ ਕਰਵਾਇਆ ਜਾਵੇ। ਅਜਿਹਾ ਕਰਨ ਤੋਂ ਇਨਕਾਰ ਕਰਨ ਵਾਲੇ ਕਿਸੇ ਵੀ ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਬਟਾਲੀਅਨ ਦੇ ਕੁਆਟਰ ਮੁਨਸ਼ੀ ਅਤੇ ਲਾਈਨ ਅਫਸਰ ਉਪਰੋਕਤ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।