ਨਵੀਂ ਦਿੱਲੀ: ਰਾਜਧਾਨੀ ਦਿੱਲੀ ਸਮੇਤ ਸਮੁੱਚਾ ਉੱਤਰ ਭਾਰਤ ਹਰ ਸਾਲ ਸਰਦੀ ਦੀ ਆਮਦ ਤੋਂ ਪਹਿਲਾਂ ਗੈਸ ਚੈਂਬਰ 'ਚ ਤਬਦੀਲ ਹੋ ਜਾਂਦਾ ਹੈ। ਇਸ ਨੂੰ ਧਿਆਨ 'ਚ ਰੱਖਦਿਆਂ ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਕਿਹਾ ਗਿਆ ਕਿ ਕੋਰੋਨਾ ਵਾਇਰਸ ਦੇ ਦੌਰ 'ਚ ਪਰਾਲੀ ਦਾ ਧੂੰਆਂ ਲੋਕਾਂ ਲਈ ਜਾਨਲੇਵਾ ਸਾਬਿਤ ਹੋ ਸਕਦਾ ਹੈ। ਇਸ ਲਈ ਇਸ 'ਤੇ ਰੋਕ ਲਾਈ ਜਾਵੇ।


ਪਟੀਸ਼ਨ 'ਚ ਮੰਗ ਕੀਤੀ ਗਈ ਕਿ ਦਿੱਲੀ ਦੇ ਨਾਲ ਲੱਗਦੇ ਸੂਬਿਆਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਸਾੜੀ ਜਾਣ ਵਾਲੀ ਪਰਾਲੀ 'ਤੇ ਰੋਕ ਲਾਈ ਜਾਵੇ ਜਿਸ ਨਾਲ ਇਸ ਦੇ ਚੱਲਦਿਆਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਸਮਾਂ ਰਹਿੰਦਿਆਂ ਰੋਕਿਆ ਜਾ ਸਕੇ ਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਨੂੰ ਗੈਸ ਚੈਂਬਰ 'ਚ ਤਬਦੀਲ ਹੋਣ ਤੋਂ ਬਚਾਇਆ ਜਾ ਸਕੇ।


ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਤਸਵੀਰਾਂ


ਪਟੀਸ਼ਨ 'ਚ ਇਹ ਵੀ ਕਿਹਾ ਗਿਆ ਕਿ ਇਸ ਸਮੇਂ ਸਮੁੱਚੇ ਵਿਸ਼ਵ 'ਚ ਕੋਰੋਨਾ ਵਾਇਰਸ ਫੈਲ ਰਿਹਾ ਹੈ ਤੇ ਜੇਕਰ ਇਹ ਪਰਾਲੀ ਇਸ ਤਰੀਕੇ ਨਾਲ ਸਾੜੀ ਜਾਂਦੀ ਰਹੀ ਤਾਂ ਇਸ ਦਾ ਸਿੱਧਾ ਅਸਰ ਫੇਫੜਿਆਂ 'ਤੇ ਪੈਂਦਾ ਹੈ। ਫੇਫੜੇ ਕਮਜ਼ੋਰ ਹੁੰਦੇ ਹਨ। ਜਿਸ ਨਾਲ ਕੋਰੋਨਾ ਇਨਫੈਕਸ਼ਨ ਦਾ ਖਤਰਾ ਹੋਰ ਜ਼ਿਆਦਾ ਵਧ ਜਾਂਦਾ ਹੈ। ਇਸ ਲਈ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਵੀ ਜ਼ਰੂਰੀ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ।


Corona virus: ਦੁਨੀਆਂ ਭਰ 'ਚ ਹੁਣ ਤਕ 10 ਲੱਖ ਲੋਕਾਂ ਦੀ ਮੌਤ, ਸਿਲਸਿਲਾ ਜਾਰੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ