Breaking News: ਅਗਨੀਪਥ ਯੋਜਨਾ ਖਿਲਾਫ ਪਟੀਸ਼ਨਾਂ ਖਾਰਜ, ਅਦਾਲਤ ਨੇ ਕਿਹਾ, ਦਖ਼ਲ ਦੇਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ
Breaking News: ਦਿੱਲੀ ਹਾਈ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।
Breaking News: ਦਿੱਲੀ ਹਾਈ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਅਗਨੀਪਥ ਸਕੀਮ ਰਾਸ਼ਟਰੀ ਹਿੱਤ ਤੇ ਹਥਿਆਰਬੰਦ ਬਲਾਂ ਦੀ ਬਿਹਤਰੀ ਲਈ ਲਿਆਂਦੀ ਗਈ ਸੀ ਤੇ ਇਸ ਯੋਜਨਾ ’ਚ ਦਖ਼ਲ ਦੇਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ।
Delhi High Court dismisses petitions challenging the Agnipath scheme for the recruitment of Agniveers in the armed forces pic.twitter.com/CJaZ9NOfPy
— ANI (@ANI) February 27, 2023
ਦਰਅਸਲ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਅਤੇ ਸੁਪਰੀਮ ਕੋਰਟ ਨੇ ਸਾਰੇ ਮਾਮਲਿਆਂ ਦੀ ਸੁਣਵਾਈ ਦਿੱਲੀ ਹਾਈ ਕੋਰਟ 'ਚ ਟਰਾਂਸਫਰ ਕਰ ਦਿੱਤੀ। ਅੱਜ ਦਿੱਲੀ ਹਾਈ ਕੋਰਟ ਵਿੱਚ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਸੁਣਾਇਆ। ਇਸ ਦੇ ਨਾਲ ਹੀ ਕੇਂਦਰ ਨੇ ਆਪਣੀ ਦਲੀਲ ਦਿੰਦੇ ਹੋਏ ਕਿਹਾ ਸੀ ਕਿ ਅਗਨੀਪਥ ਯੋਜਨਾ ਰੱਖਿਆ ਭਰਤੀ 'ਚ ਸਭ ਤੋਂ ਵੱਡੇ ਨੀਤੀਗਤ ਬਦਲਾਅ 'ਚੋਂ ਇਕ ਹੈ। ਇਸ ਨਾਲ ਫੌਜ 'ਚ ਭਰਤੀ ਪ੍ਰਕਿਰਿਆ 'ਚ ਵੱਡਾ ਬਦਲਾਅ ਹੋਵੇਗਾ।
ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਡਿਵੀਜ਼ਨ ਬੈਂਚ ਨੇ 15 ਦਸੰਬਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਰਅਸਲ, ਹਥਿਆਰਬੰਦ ਸੈਨਾਵਾਂ ਵਿੱਚ ਨੌਜਵਾਨਾਂ ਦੀ ਭਰਤੀ ਪਿਛਲੇ ਸਾਲ 14 ਜੂਨ ਤੋਂ ਸ਼ੁਰੂ ਹੋਈ ਸੀ। ਇਸ ਸਕੀਮ ਦੇ ਨਿਯਮ ਅਨੁਸਾਰ 17 ਤੋਂ 21 ਸਾਲ ਦੇ ਲੋਕ ਇਸ ਸਕੀਮ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਸ਼ਾਮਲ ਕੀਤਾ ਜਾਵੇਗਾ।
ਛੇ ਮਹੀਨੇ ਬਹੁਤ ਘੱਟ ਸਮਾਂ - ਪਟੀਸ਼ਨਰਾਂ ਦੀ ਦਲੀਲ
ਪਟੀਸ਼ਨਰਾਂ ਨੇ ਦਾਅਵਾ ਕੀਤਾ ਕਿ ਬਾਕੀ 75 ਫੀਸਦੀ ਉਮੀਦਵਾਰ ਚਾਰ ਸਾਲਾਂ ਬਾਅਦ ਬੇਰੁਜ਼ਗਾਰ ਹੋ ਜਾਣਗੇ ਅਤੇ ਉਨ੍ਹਾਂ ਲਈ ਕੋਈ ਯੋਜਨਾ ਨਹੀਂ ਹੈ। 12 ਦਸੰਬਰ ਨੂੰ ਪੇਸ਼ ਹੋਏ ਪਟੀਸ਼ਨਰਾਂ ਵਿੱਚੋਂ ਇੱਕ ਨੇ ਦਲੀਲ ਦਿੱਤੀ- ਛੇ ਮਹੀਨਿਆਂ ਵਿੱਚ, ਮੈਨੂੰ ਸਰੀਰਕ ਤਾਕਤ ਵਿਕਸਿਤ ਕਰਨੀ ਪਵੇਗੀ ਅਤੇ ਹਥਿਆਰਾਂ ਦੀ ਵਰਤੋਂ ਕਰਨਾ ਸਿੱਖਣਾ ਹੋਵੇਗਾ। ਛੇ ਮਹੀਨੇ ਬਹੁਤ ਛੋਟਾ ਸਮਾਂ ਹੁੰਦਾ ਹੈ। ਅਸੀਂ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਜਾ ਰਹੇ ਹਾਂ। ਇਸ ਬਾਰੇ ਵੀ ਦਲੀਲਾਂ ਸਨ ਕਿ ਕੀ ਅਗਨੀਵੀਰਾਂ ਦਾ ਚਾਰ ਸਾਲਾਂ ਦਾ ਕਾਰਜਕਾਲ ਉਹਨਾਂ ਦੀ ਸਮੁੱਚੀ ਸੇਵਾ ਵਿੱਚ ਗਿਣਿਆ ਜਾਵੇਗਾ ਜਦੋਂ ਉਹਨਾਂ ਵਿੱਚੋਂ ਇੱਕ ਚੌਥਾਈ ਫੌਜ ਵਿੱਚ ਭਰਤੀ ਹੋ ਜਾਂਦੀ ਹੈ।