ਚੰਡੀਗੜ੍ਹ: ਕਰੀਬ 11 ਦਿਨਾਂ ਤੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣ ਪਿੱਛੋਂ ਬੀਤੇ ਦਿਨ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।
ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਵਿੱਚ 11 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।
ਪਿਛਲੇ 11 ਦਿਨਾਂ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਕਰੀਬ ਇੱਕ ਰੁਪਏ ਦੀ ਵਾਧਾ ਹੋਇਆ ਸੀ। ਆਲਮੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਮੀ ਤੇ ਡਾਲਰ ਮੁਕਾਬਲੇ ਰੁਪਏ ਦੀ ਮਜ਼ਬੂਤੀ ਨੂੰ ਵੇਖਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਹ ਕਮੀ ਕੀਤਾ ਗਿਆ ਹੈ।