ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਸਿਲਸਿਲਾ ਜਾਰੀ ਹੈ। ਅੱਜ ਤੇਲ ਕੰਪਨੀਆਂ ਨੇ ਪੈਟਰੋਲ ’ਤੇ 21 ਤੇ ਡੀਜ਼ਲ ’ਤੇ 18 ਪੈਸੇ ਦੀ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਪੈਟਰੋਲ ਦਾ ਰੇਟ ਇਸ ਸਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਪਹਿਲੀ ਜਨਵਰੀ ਨੂੰ ਕੌਮੀ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 69.97 ਰੁਪਏ ਤੇ ਡੀਜ਼ਲ ਦੀ ਕੀਮਤ 59.70 ਰੁਪਏ ਸੀ। ਅੱਜ ਸ਼ਹਿਰ ਵਿੱਚ ਪੈਟਰੋਲ 69.86 ਤੇ ਡੀਜ਼ਲ 63.83 ਰੁਪਏ ਦੇ ਹਿਸਾਬ ਨਾਲ ਵਿਕ ਰਿਹਾ ਹੈ। ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੀ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੀ ਗੱਲ ਕੀਤੀ ਜਾਏ ਤਾਂ ਅੰਮ੍ਰਿਤਸਰ ਵਿੱਚ ਅੱਜ ਪੈਟਰੋਲ ਦਾ ਰੇਟ 75.09 ਰੁਪਏ ਹੈ। ਬੀਤੇ ਕੱਲ੍ਹ ਇਹ ਕੀਮਤ 75.46 ਰੁਪਏ ਸੀ। ਯਾਨੀ ਅੰਮ੍ਰਿਤਸਰ ਵਿੱਚ ਅੱਜ ਪੈਟਰੋਲ 37 ਪੈਸੇ ਸਸਤਾ ਹੋਇਆ ਹੈ। ਯਾਦ ਰਹੇ ਕਿ ਪਿਛਲੇ ਸਮੇਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਸਨ ਜਿਸ ਦੀ ਵਜ੍ਹਾ ਕਰਕੇ ਮੋਦੀ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਉਸ ਦੇ ਬਾਅਦ ਜਾਂ ਤਾਂ ਤੇਲ ਦੀਆਂ ਕੀਮਤਾਂ ਘਟੀਆਂ ਸਨ ਤੇ ਜਾਂ ਸਥਿਰ ਰਹੀਆਂ ਸਨ।