ਨਵੀਂ ਦਿੱਲੀ: ਕੋਰੋਨਾ ਸੰਕਟ ਦੌਰਾਨ, ਆਰਥਿਕਤਾ ਨੂੰ ਹੌਲੀ ਹੌਲੀ ਮੁੜ ਲੀਹ 'ਤੇ ਲਿਆਉਣ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਹੈ। ਅੱਜ 80 ਦਿਨਾਂ ਬਾਅਦ ਦੇਸ਼ ਵਿੱਚ ਤੇਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 60 ਪੈਸੇ ਪ੍ਰਤੀ ਲੀਟਰ ਤੱਕ ਮਹਿੰਗੀ ਹੋਈ ਹੈ।

ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ

ਦੇਸ਼ ਦੀ ਰਾਜਧਾਨੀ ਸਮੇਤ ਸਾਰੇ ਮਹਾਂਨਗਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ 52 ਪੈਸੇ ਤੋਂ 60 ਪੈਸੇ ਮਹਿੰਗੀ ਹੋਈ ਹੈ। ਰਾਜਧਾਨੀ ਦਿੱਲੀ ਵਿੱਚ ਨਵੀਂ ਕੀਮਤ ਤੋਂ ਬਾਅਦ ਪੈਟਰੋਲ ਦੀ ਕੀਮਤ ਵਧ ਕੇ 71.86 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 69.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਇਸ ਬਲੌਗਰ ਨਾਲ ਬਣਾਉਣਾ ਚਾਹੁੰਦੇ ਸੀ ਸਰੀਰਕ ਸਬੰਧ

ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀ) ਨੂੰ ਉਮੀਦ ਹੈ ਕਿ ਆਰਥਿਕ ਗਤੀਵਿਧੀਆਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਤੇਲ ਦੀ ਵਿਕਰੀ ਵਿੱਚ ਸੁਧਾਰ ਹੋਵੇਗਾ। ਪਿਛਲੇ ਕਈ ਹਫਤਿਆਂ ਤੋਂ ਕੋਰੋਨਾਵਾਇਰਸ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ ਭਾਰੀ ਗਿਰਾਵਟ ਆਈ ਸੀ। ਹੁਣ ਸਰਕਾਰ ਨੇ ਅਨਲੌਕ -1 ਤਹਿਤ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ।

ਨਾਜਾਇਜ਼ ਸ਼ਰਾਬ ਸਾਹਮਣੇ ਕੈਪਟਨ ਵੀ ਬੇਵੱਸ, ਆਖਰ ਕਬੂਲੀ ਕਮਜ਼ੋਰੀ!

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ