ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਅੱਜ ਦੂਜੇ ਦਿਨ ਵਾਧਾ ਹੋਇਆ ਹੈ। ਤੇਲ ਕੰਪਨੀਆਂ ਵੱਲੋਂ ਕੀਤੇ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 19 ਪੈਸੇ ਅਤੇ ਡੀਜ਼ਲ ‘ਚ 28 ਪੈਸੇ ਦਾ ਵਾਧਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇੱਕ ਲੀਟਰ ਪੈਟਰੋਲ ਅੱਜ 69 ਰੁਪਏ 7 ਪੈਸੇ ਅਤੇ ਡੀਜ਼ਲ ਦੀ ਕੀਮਤ 62 ਰੁਪਏ 81 ਪੈਸੇ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।
ਇਸ ਤੋਂ ਪਹਿਲਾਂ ਬੀਤੇ ਦਿਨ ਵੀ ਤੇਲ ਦੀ ਕੀਮਤਾਂ ‘ਚ ਵਾਧਾ ਕੀਤਾ ਗਿਆ ਸੀ। ਜਿਸ ‘ਚ ਪੈਟਰੋਲ ਦੀ ਕੀਮਤ ‘ਚ 38 ਪੈਸੇ ਅਤੇ ਡੀਜ਼ਲ ਦੀ ਕੀਮਤਾਂ ‘ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ। ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਪੈਟਰੋਲ-ਡੀਜ਼ਲ ਦੀ ਕੀਮਤਾਂ ਵੱਖ-ਵੱਖ ਹਨ।
ਇਸ ਹਫਤੇ ਟੇਲ ਦੀ ਕੀਮਤਾਂ ‘ਚ ਤੀਜੀ ਵਾਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਸੋਮਵਾਰ ਨੂੰ ਵੀ ਪੈਟਰੋਲ-ਡੀਜ਼ਲ ਦੀ ਕੀਮਤਥ ‘ਚ ਵਾਧਾ ਕੀਤਾ ਸੀ। ਤੇਲ ਦੀ ਕੀਮਤਾਂ ‘ਚ ਆਈ ਤੇਜ਼ੀ ਦਾ ਮੁੱਖ ਕਾਰਨ ਅੰਤਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤਾਂ ‘ਚ ਹੋਇਆ ਵਾਧਾ ਦੱਸਿਆ ਜਾ ਰਿਹਾ ਹੈ।