ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਬਾਅਦ ਕੇਂਦਰ ਸਰਕਾਰ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਦਿੱਲੀ ਵਿਚ ਅੱਜ ਪੈਟਰੋਲ 76.24 ਰੁਪਏ ਪ੍ਰਤੀ ਲੀਟਰ ਹੈ ਜੋ ਹੁਣ ਤੱਕ ਦਾ ਸਭ ਤੋਂ ਵੱਧ ਭਾਅ ਹੈ। ਜਦਕਿ 2013 ਚ ਪੈਟ੍ਰੋਲ 76.06 ਰੁਪਏ ਪ੍ਰਤੀ ਲੀਟਰ ਸੀ।


 

ਇੱਥੇ ਦੱਸ ਦਈਏ ਕਿ ਮਈ 2014 'ਚ ਜਦੋਂ ਮੋਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਦੇਸ਼ 'ਚ ਪੈਟਰੋਲ ਦੀ ਕੀਮਤ 71.41 ਰੁਪਏ ਪ੍ਰਤੀ ਲੀਟਰ ਸੀ ਜਦਕਿ ਡੀਜ਼ਲ ਦੀ ਕੀਮਤ ਪ੍ਰਤੀ ਲੀਟਰ 55.49 ਰੁਪਏ ਸੀ। ਉਸ ਸਮੇਂ ਕੱਚੇ ਤੇਲ ਦੀ ਸੀਮਤ 106.85 ਡਾਲਰ ਪ੍ਰਤੀ ਬੈਰਲ ਸੀ।

ਦੂਜੇ ਪਾਸੇ ਅੱਜ ਦਿੱਲੀ 'ਚ ਪੈਟਰੋਲ 76.24 ਰੁਪਏ ਪ੍ਰਤੀ ਲੀਟਰ ਹੈ ਤੇ ਡੀਜ਼ਲ 67.57 ਰੁਪਏ ਪ੍ਰਤੀ ਲੀਟਰ ਹੈ। ਇਸ ਸਮੇਂ ਅੰਤਰ-ਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 80 ਡਾਲਰ ਪ੍ਰਤੀ ਬੈਰਲ ਹੈ। ਯਾਨੀ 2014 ਦੇ ਮੁਕਾਬਲੇ ਕੱਚੇ ਤੇਲ ਦੀ ਕੀਮਤ 25 ਫੀਸਦੀ ਘੱਟ ਹੈ।

ਜਿਸ ਤੋਂ ਬਾਅਦ ਇਹ ਕਹਿਣ 'ਚ ਕੋਈ ਅਤਿਕਥਨੀ ਨਹੀਂ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੇਲੇ ਕੱਚਾ ਤੇਲ ਹੁਣ ਦੇ ਮੁਕਾਬਲੇ ਮਹਿੰਗਾ ਖਰੀਦ ਕੇ ਵੀ ਪੈਟਰੋਲ ਤੇ ਡੀਜ਼ਲ ਸਸਤੇ ਭਾਅ ਤੇ ਮਿਲ ਰਿਹਾ ਸੀ।