Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ, ਅੱਜ ਫਿਰ ਕੀਮਤਾਂ ਵਧੀਆਂ 


ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਆਮ ਜਨਤਾ ਨੂੰ ਰਾਹਤ ਮਿਲਦੀ ਨਹੀਂ ਦਿਖ ਰਹੀ। ਪੈਟਰੋਲ-ਡੀਜ਼ਲ ਦੇ ਭਾਅ ਹਰ ਦਿਨ ਆਪਣਾ ਰਿਕਾਰਡ ਤੋੜ ਰਹੇ ਹਨ। ਦੇਸ਼ 'ਚ ਅੱਜ ਲਗਾਤਾਰ ਤੀਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਹੋਇਆ ਹੈ। ਨਵੀਂ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 'ਚ 25 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 'ਚ 30 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।


ਕਈ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ ਹੈ। ਮੁੰਬਈ ਦੀ ਗੱਲ ਕਰੀਏ ਤਾਂ ਉੱਥੇ ਪੈਟਰੋਲ 94 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ। ਮੁੰਬਈ 'ਚ ਪੈਟਰੋਲ ਦੀ ਕੀਮਤ ਜਲਦ ਹੀ ਸੈਂਚਰੀ ਲਾ ਸਕਦਾ ਹੈ।


ਇਸ ਸਾਲ ਅਜੇ ਤਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚਾਰ ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਦੌਰਾਨ ਕੌਮਾਂਤਰੀ ਤੇਲ ਬੈਂਚਮਾਰਕ ਬ੍ਰੇਂਟ ਕ੍ਰੂਡ ਦੀ ਕੀਮਤ 60 ਡਾਲਰ ਪ੍ਰਤੀ ਬੈਰਲ ਤੋਂ ਜ਼ਿਆਦਾ ਹੋ ਗਈ ਹੈ। ਜੋ ਪਿਛਲੇ ਇਕ ਸਾਲ 'ਚ ਸਭ ਤੋਂ ਜ਼ਿਆਦਾ ਹੈ।