ਪੈਟਰੋਲ-ਡੀਜ਼ਲ ਦੇ ਰੇਟ 'ਚ ਲਗਾਤਾਰ ਚੌਥੇ ਦਿਨ ਬੰਪਰ ਕਟੌਤੀ
ਐਤਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 'ਚ 15 ਪੈਸੇ ਪ੍ਰਤੀ ਲੀਟਰ ਦੀ ਕਮੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਵੀ 12 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ ਹੈ। ਪੰਜਾਬ ਵਿੱਚ ਐਤਵਾਰ ਨੂੰ 14 ਪੈਸੇ ਦੀ ਕਟੌਤੀ ਨਾਲ ਪੈਟਰੋਲ 72.06 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਡੀਜ਼ਲ ਦਾ ਭਾਅ 11 ਪੈਸੇ ਦੀ ਕਟੌਤੀ ਨਾਲ 65.13 ਰੁਪਏ ਪ੍ਰਤੀ ਲੀਟਰ ਹੈ।
ਚੰਡੀਗੜ੍ਹ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੀ ਕਟੌਤੀ ਨਾਲ ਆਮ ਆਦਮੀ ਨੂੰ ਥੋੜ੍ਹੀ ਰਾਹਤ ਮਿਲ ਰਹੀ ਹੈ। ਐਤਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਕਟੌਤੀ ਦਰਜ ਕੀਤੀ ਗਈ। ਐਤਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 'ਚ 15 ਪੈਸੇ ਪ੍ਰਤੀ ਲੀਟਰ ਦੀ ਕਮੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਵੀ 12 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ ਹੈ। ਪੰਜਾਬ ਵਿੱਚ ਐਤਵਾਰ ਨੂੰ 14 ਪੈਸੇ ਦੀ ਕਟੌਤੀ ਨਾਲ ਪੈਟਰੋਲ 72.06 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਡੀਜ਼ਲ ਦਾ ਭਾਅ 11 ਪੈਸੇ ਦੀ ਕਟੌਤੀ ਨਾਲ 65.13 ਰੁਪਏ ਪ੍ਰਤੀ ਲੀਟਰ ਹੈ।
ਪਿਛਲੇ ਚਾਰ ਦਿਨਾਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਹੋ ਰਹੀ ਹੈ। ਇਹ ਲਗਪਗ ਇੱਕ ਮਹੀਨੇ ਬਾਅਦ ਵੇਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਹੀ ਦਰਜ ਕੀਤਾ ਜਾ ਰਿਹਾ ਸੀ। ਪਿਛਲੇ ਚਾਰ ਦਿਨਾਂ ਤੋਂ ਕਟੌਤੀ ਦੇ ਬਾਅਦ ਪੈਟਰੋਲ ਦੀਆਂ ਕੀਮਤਾਂ ਵਿੱਚ 72 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਵਿੱਚ ਇਨ੍ਹਾਂ ਚਾਰ ਦਿਨਾਂ ਵਿੱਚ 46 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ ਹੈ।
ਇਸ ਕਟੌਤੀ ਤੋਂ ਬਾਅਦ ਐਤਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 73.89 ਰੁਪਏ ਪ੍ਰਤੀ ਲੀਟਰ ਸੀ। ਇਸ ਦੇ ਨਾਲ ਹੀ ਐਤਵਾਰ ਦੀ ਕਟੌਤੀ ਤੋਂ ਬਾਅਦ ਮੁੰਬਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 79.50 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ ਇੱਕ ਲੀਟਰ ਪੈਟਰੋਲ 76.52 ਰੁਪਏ ਵਿੱਚ ਮਿਲ ਰਿਹਾ ਹੈ। ਇਸ ਤੋਂ ਇਲਾਵਾ ਚੇਨਈ ਵਿੱਚ ਪੈਟਰੋਲ ਦੀ ਕੀਮਤ 76.75 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦਰਅਸਲ ਸਤੰਬਰ ਮਹੀਨੇ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਤੇਲ ਸ਼ੁੱਧ ਕਰਨ ਵਾਲੀ ਸਾਊਦੀ ਅਰਬ ਦੀ ਕੰਪਨੀ ਅਰਾਮਕੋ ਵਿੱਚ ਇੱਕ ਡਰੋਨ ਹਮਲਾ ਹੋਇਆ ਸੀ, ਜਿਸ ਤੋਂ ਬਾਅਦ ਕੰਪਨੀ ਨੇ ਆਪਣੇ ਤੇਲ ਦੇ ਉਤਪਾਦਨ ਨੂੰ ਅੱਧੇ ਤੋਂ ਵੀ ਜ਼ਿਆਦਾ ਘਟਾ ਦਿੱਤਾ, ਜਿਸ ਕਾਰਨ ਅੰਤਰਰਾਸ਼ਟਰੀ ਤੇਲ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ। ਭਾਰਤੀ ਬਾਜ਼ਾਰ 'ਤੇ ਇਸ ਦਾ ਵੀ ਅਸਰ ਪਿਆ ਸੀ।