(Source: Poll of Polls)
ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਗੁਆਂਢੀ ਦੇਸ਼ਾਂ ਨਾਲ ਕੀਤੀ ਤੁਲਨਾ, ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
ਰਾਹੁਲ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰਾਂ ਨੇ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਖਿਲਾਫ਼ ਵੀਰਵਾਰ ਨੂੰ ਸੰਸਦ ਨੇੜੇ ਧਰਨਾ ਦਿੱਤਾ। ਰਾਹੁਲ ਗਾਂਧੀ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਗੁਆਂਢੀ ਦੇਸ਼ਾਂ ਨਾਲ ਕੀਤੀ।
ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪਾਰਟੀ ਦੇ ਸੰਸਦ ਮੈਂਬਰਾਂ ਨੇ ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧੇ ਖਿਲਾਫ਼ ਵੀਰਵਾਰ ਨੂੰ ਸੰਸਦ ਨੇੜੇ ਧਰਨਾ ਦਿੱਤਾ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਭਾਰਤ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਗੁਆਂਢੀ ਦੇਸ਼ਾਂ ਨਾਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਾਇਰੀ ਅੰਦਾਜ਼ 'ਚ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਨੇ ਟਵਿੱਟਰ 'ਤੇ ਲਿਖਿਆ, "ਫਕੀਰਾਂ ਤੋਂ ਸਵਾਲ ਨਾ ਪੁੱਛੋ, ਕੈਮਰੇ 'ਤੇ ਵੰਡੇ ਗਿਆਨ, ਜੁਮਲਿਆਂ ਨਾਲ ਭਰਿਆ ਝੋਲਾ ਲੈ ਕੇ ਲੁੱਟੇ ਭਾਰਤ।
ਸੰਸਦ ਦੇ ਨੇੜੇ ਰੋਸ ਪ੍ਰਦਰਸ਼ਨ 'ਚ ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਕਈ ਹੋਰ ਸੰਸਦ ਮੈਂਬਰਾਂ ਨੇ ਹਿੱਸਾ ਲਿਆ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਦੇ ਜਨਰਲ ਸਕੱਤਰਾਂ ਅਤੇ ਸੂਬਾ ਇੰਚਾਰਜਾਂ ਦੀ ਸ਼ਨੀਵਾਰ ਨੂੰ ਹੋਈ ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਪਾਰਟੀ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਅਤੇ ਕਈ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਲਈ 31 ਮਾਰਚ ਤੋਂ ਤਿੰਨ ਪੜਾਵਾਂ 'ਚ 'ਮਹਿੰਗਾਈ ਮੁਕਤ' ਭਾਰਤ ਮੁਹਿੰਮ ਚਲਾਏਗੀ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 10 ਦਿਨਾਂ ਵਿੱਚ 9ਵੀਂ ਵਾਰ ਵਾਧਾ
ਵੀਰਵਾਰ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਪਿਛਲੇ 10 ਦਿਨਾਂ ਵਿੱਚ ਕੁੱਲ 6.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 101.01 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 101.81 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 92.27 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 93.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਕਰੀਬ ਸਾਢੇ ਚਾਰ ਮਹੀਨੇ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਉਸ ਤੋਂ ਬਾਅਦ ਨੌਵੀਂ ਵਾਰ ਕੀਮਤਾਂ ਵਧਾਈਆਂ ਗਈਆਂ ਹਨ। ਹੁਣ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁੱਲ 6.40 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।