ਅੱਜ ਦੇਸ਼ ਦੀ ਆਰਥਕ ਰਾਜਧਾਨੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 34 ਪੈਸੇ ਤੇ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਦਾ ਵਾਧਾ ਕੀਤਾ ਗਿਆ। ਸ਼ਹਿਰ ਵਿੱਚ ਇੱਚ ਲੀਟਰ ਪੈਟਰੋਲ ਦੀ ਕੀਮਤ 89.01 ਤੇ ਡੀਜ਼ਲ ਦੀ ਕੀਮਤ 78.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਵਿਰੋਧੀ ਦਲ ਮੋਦੀ ਸਰਕਾਰ ’ਤੇ ਹਮਲਾਵਰ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੱਲ੍ਹ ਵਿੱਤ ਮੰਤਰੀ ਅਰੁਣ ਜੇਟਲੀ ਤੇ ਵਿੱਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਦੇਸ਼ ਦੀ ਆਰਥਕ ਸਥਿਤੀ ਦਾ ਜਾਇਜ਼ਾ ਲਿਆ। ਆਰਥਕ ਸਮੀਖਿਆ ਲਈ ਮੋਦੀ ਅੱਜ ਇੱਕ ਬੈਠਕ ਵੀ ਕਰਨਗੇ ਜਿਸ ਵਿੱਚ ਰੁਪਏ ਦੀ ਡਿੱਗ ਰਹੀ ਕੀਮਤ ’ਤੇ ਲਗਾਮ ਕੱਸਣ ’ਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ’ਤੇ ਠੱਲ੍ਹ ਪਾਉਣ ਬਾਰੇ ਚਰਚਾ ਕੀਤੀ ਜਾਏਗੀ।