ਚੰਡੀਗੜ੍ਹ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕਮੀ ਜਾਂ ਸਥਿਰਤਾ ਪਿੱਛੋਂ ਅੱਜ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਪੈਟਰੋਲ ’ਤੇ ਕੌਮੀ ਰਾਜਧਾਨੀ ਦਿੱਲੀ ਵਿੱਚ 21 ਤੇ ਡੀਜ਼ਲ ’ਤੇ 8 ਪੈਸੇ ਦਾ ਇਜ਼ਾਫਾ ਕੀਤਾ ਹੈ। ਇਸ ਦੇ ਬਾਅਦ ਦਿੱਲੀ ਵਿੱਚ ਪੈਟਰੋਲ 68.50 ਰੁਪਏ ਤੇ ਡੀਜ਼ਲ 62.24 ਰੁਪਏ ਦੇ ਹਿਸਾਬ ਨਾਲ ਵਿਕ ਰਿਹਾ ਹੈ।


ਪੰਜਾਬ ਦੀ ਗੱਲ ਕੀਤੀ ਜਾਏ ਤਾਂ ਸਭ ਤੋਂ ਮਹਿੰਗਾ ਪੈਟਰੋਲ ਪਠਾਨਕੋਟ ਵਿੱਚ 74.39 ਰੁਪਏ, ਮਿਲ ਰਿਹਾ ਹੈ। ਸਭ ਤੋਂ ਸਸਤਾ ਰੇਟ ਬਠਿੰਡਾ 73.35 ਵਿੱਚ ਹੈ। ਅੰਮ੍ਰਿਤਸਰ ਵੇਖੀਏ ਤਾਂ ਇੱਥੇ 74.08 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਪੈਟਰੋਲ ਮਿਲ ਰਿਹਾ ਹੈ।

ਘਰੇਲੂ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਦਾ ਮੁੱਖ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਲਮੀ ਬਾਜ਼ਾਰ ਵਿੱਚ ਆਈ ਗਿਰਾਵਟ ਹੈ। ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ ਕਿਉਂਕਿ ਭਾਰਤ ਆਪਣੇ ਤੇਲ ਦੀਆਂ ਜ਼ਰੂਰਤਾਂ ਦਾ ਕਰੀਬ 80 ਫ਼ੀਸਦੀ ਆਯਾਤ ਕਰਦਾ ਹੈ।