ਨਵੀਂ ਦਿੱਲੀ: ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਲਗਾਤਾਰ ਨਰਮੀ ਦੇ ਬਾਵਜੂਦ ਭਾਰਤ ਵਿੱਚ ਤੇਲ ਦੀਆਂ ਕੀਮਤਾਂ 16ਵੇਂ ਦਿਨ ਵੀ ਵਧੀਆਂ। ਤਾਜ਼ਾ ਵਾਧੇ ਨਾਲ ਇੱਕ ਲੀਟਰ ਪੈਟਰੋਲ ਤੇ ਡੀਜ਼ਲ ਦੀ ਕੀਮਤ 80 ਰੁਪਏ ਦੇ ਨੇੜੇ ਪਹੁੰਚ ਗਈ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 33 ਪੈਸੇ ਤੇ ਡੀਜ਼ਲ ਦੇ ਭਾਅ ਵਿੱਚ 58 ਪੈਸੇ ਫੀ ਲੀਟਰ ਦਾ ਇਜ਼ਾਫਾ ਹੋਇਆ ਤੇ ਦੋਵੇਂ ਬਾਲਣ ਰਿਕਾਰਡ ਪੱਧਰ 'ਤੇ ਪਹੁੰਚ ਗਏ।

ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 79.56 ਰੁਪਏ ਫੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ 78.55 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਨਾਲ ਡੀਜ਼ਲ ਦੀਆਂ ਕੀਮਤਾਂ ਸਭ ਤੋਂ ਸਿਖਰਲੇ ਪੱਧਰ 'ਤੇ ਪਹੁੰਚ ਗਈਆਂ ਹਨ ਜਦਕਿ ਪੈਟਰੋਲ ਦੀ ਕੀਮਤ ਵੀ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਸਿਖਰਲੇ ਪੱਧਰ 'ਤੇ ਹਨ।

ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਪਹਿਲਾਂ ਮਾਰਚ 14 ਨੂੰ ਤਿੰਨ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਐਕਸਾਈਜ਼ ਡਿਊਟੀ ਵਧਾਈ ਤੇ ਫਿਰ ਪੰਜ ਮਈ ਨੂੰ ਪੈਟਰੋਲ 'ਤੇ ਲੱਗਦੀ ਐਕਸਾਈਜ਼ ਡਿਊਟੀ ਵਿੱਚ ਰਿਕਾਰਡ 10 ਰੁਪਏ ਫੀ ਲੀਟਰ ਅਤੇ ਡੀਜ਼ਲ 'ਤੇ 13 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਐਕਸਾਈਜ਼ ਡਿਊਟੀ ਵਧਾ ਦਿੱਤੀ। ਇਨ੍ਹਾਂ ਦੋਵਾਂ ਵਾਧਿਆਂ ਕਾਰਨ ਸਰਕਾਰ ਨੂੰ ਦੋ ਲੱਖ ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਇਆ ਹੈ।

ਇਹ ਵੀ ਪੜ੍ਹੋ: