Petrol-Diesel Price: ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਲਗਾਤਾਰ 11ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਦਿੱਲੀ 'ਚ ਪੈਟਰੋਲ ਦੀ ਕੀਮਤ 31 ਪੈਸੇ ਤੇ ਡੀਜ਼ਲ ਦੀ ਕੀਮਤ 33 ਪੈਸੇ ਪ੍ਰਤੀ ਲੀਟਰ ਵਧ ਗਈ ਹੈ। ਜਿਸ ਤੋਂ ਬਾਅਦ ਹੁਣ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 90 ਰੁਪਏ 19 ਪੈਸੇ ਤੇ ਇਕ ਲੀਟਰ ਡੀਜ਼ਲ ਦੀ ਕੀਮਤ 80 ਰੁਪਏ 60 ਪੈਸੇ ਤੇ ਪਹੁੰਚ ਗਈ ਹੈ। ਇਸ ਮਹੀਨੇ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 13ਵੀਂ ਵਾਰ ਵਧੀਆਂ ਹਨ।


ਦਿੱਲੀ 'ਚ ਲਗਾਤਾਰ 10 ਦਿਨਾਂ 'ਚ ਪੈਟਰੋਲ 3.24 ਰੁਪਏ ਲੀਟਰ ਮਹਿੰਗਾ ਹੋ ਗਿਆ ਹੈ। ਜਦਕਿ ਡੀਜ਼ਲ ਦੇ ਭਾਅ 'ਚ 3 ਰੁਪਏ 49 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।


ਮੁੰਬਈ 'ਚ ਪੈਟਰੋਲ 97 ਰੁਪਏ 57 ਪੈਸੇ ਜਦਕਿ ਡੀਜ਼ਲ 87 ਰੁਪਏ 62 ਪੈਸੇ ਪ੍ਰਤੀ ਲੀਟਰ, ਕੋਲਕਾਤਾ 'ਚ ਪੈਟਰੋਲ 91 ਰੁਪਏ 41 ਪੈਸੇ ਜਦਕਿ ਡੀਜ਼ਲ 84 ਰੁਪਏ 19 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।


ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ


ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਤੇਜ਼ੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੇਂਚਮਾਰਕ ਕੱਚਾ ਤੇਲ ਬ੍ਰੇਂਟ ਕ੍ਰੂਡ ਦੀ ਕੀਮਤ 65 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੈ।