Petrol-Diesel Price: ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਲਗਾਤਾਰ ਨੌਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡ਼ੀਜ਼ਲ ਦੇ ਭਾਅ ਵਧੇ ਹਨ। ਰਾਜਧਾਨੀ ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤ 25 ਪੈਸੇ ਪ੍ਰਤੀ ਲੀਟਰ ਵਧ ਗਈ ਹੈ। ਜਿਸ ਤੋਂ ਬਾਅਦ ਹੁਣ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 89 ਰੁਪਏ 54 ਪੈਸੇ ਤੇ ਡੀਜ਼ਲ ਦੀ ਕੀਮਤ 79 ਰੁਪਏ 95 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਈ।


ਵੱਡੀ ਗੱਲ ਇਹ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਪੈਟਰੋਲ 100.7 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਾਣੋ ਬਾਕੀ ਸ਼ਹਿਰਾਂ ਦਾ ਕੀ ਹੈ ਹਾਲ?


ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 96 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਚਲੀ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 96 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 86 ਰੁਪਏ 97 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਹੋਰਾਂ ਸ਼ਹਿਰਾਂ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਨਵੀਆਂ ਉਚਾਈਆਂ ਛੂਹ ਰਹੇ ਹਨ।


ਅੰਤਰ ਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ 'ਚ ਆਈ ਤੇਜ਼ੀ


ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਵਾਧੇ ਦੀ ਵਜ੍ਹਾ ਅੰਤਰ ਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ 'ਚ ਆਈ ਤੇਜ਼ੀ ਹੈ। ਬੈਂਚਮਾਰਕ ਕੱਚਾ ਤੇਲ 63 ਡਾਲਰ ਪ੍ਰਤੀ ਬੈਰਲ ਤੋਂ ਪਾਰ ਚਲਾ ਗਿਆ ਹੈ। ਅੰਤਰ ਰਾਸ਼ਟਰੀ ਵਾਇਦਾ ਬਜਾਰ ਇੰਟਰਕੌਂਟੀਨੈਂਟਲ ਐਕਸਚੇਂਜ ਤੇ ਬੈਂਚਮਾਰਕ ਕੱਚਾ ਤੇਲ ਬ੍ਰੇਂਟ ਕ੍ਰੂਡ ਦੇ ਅਪ੍ਰੈਲ ਡਿਲੀਵਰੀ 'ਚ ਮੰਗਲਵਾਰ ਬੀਤੇ ਪੱਧਰ ਤੋਂ 0.51 ਫੀਸਦ ਦੀ ਤੇਜ਼ੀ ਦੇ ਨਾਲ 63,62 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਚਲ ਰਿਹਾ ਸੀ।