Petrol Diesel Prices: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਡਿੱਗਣ ਦਾ ਸਿੱਧਾ ਅਸਰ ਪੈਟਰੋਲ ਤੇ ਡੀਜ਼ਲ 'ਤੇ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾ ਰਹੀਆਂ ਹਨ। 


ਅੱਜ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਜਾਣੋ, ਅੱਜ ਤੁਹਾਡੇ ਸ਼ਹਿਰ 'ਚ ਕੀ ਰਹੇ ਪੈਟਰੋਲ-ਡੀਜ਼ਲ ਦੇ ਰੇਟ?


ਮੁੰਬਈ ਵਿੱਚ 2 ਜਨਵਰੀ ਨੂੰ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ 'ਚ ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 106.03 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਸੀ। ਦੱਖਣੀ ਭਾਰਤ ਦੇ ਪ੍ਰਮੁੱਖ ਸ਼ਹਿਰ ਚੇਨਈ 'ਚ ਅੱਜ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।



ਇਸੇ ਤਰ੍ਹਾਂ ਨੋਇਡਾ ਵਿੱਚ ਪੈਟਰੋਲ 96.65 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਹਰਿਆਣਾ ਦੇ ਗੁੜਗਾਓਂ ਵਿੱਚ ਪੈਟਰੋਲ 96.84 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.72 ਰੁਪਏ ਪ੍ਰਤੀ ਲੀਟਰ, ਯੂਪੀ ਦੇ ਲਖਨਊ ਵਿੱਚ ਪੈਟਰੋਲ 96.47 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ, ਪੰਜਾਬ ਦੇ ਚੰਡੀਗੜ੍ਹ ਵਿੱਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਵਿਕ ਰਹੇ ਹਨ।


ਇਸ ਤੋਂ ਇਲਾਵਾ ਜੈਪੁਰ ਵਿੱਚ ਪੈਟਰੋਲ 96.20 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ, ਪਟਨਾ ਵਿੱਚ ਪੈਟਰੋਲ 107.24 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ, ਹੈਦਰਾਬਾਦ ਵਿੱਚ ਪੈਟਰੋਲ 109.66 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ, ਬੈਂਗਲੁਰੂ ਵਿੱਚ ਪੈਟਰੋਲ 101.94 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।


ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ 


ਇੰਝ ਚੈੱਕ ਕਰੋ ਅੱਜ ਦੀਆਂ ਕੀਮਤਾਂ 
ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਤੇ ਆਪਣੇ ਸਿਟੀ ਕੋਡ ਨੂੰ ਨੰਬਰ 9224992249 'ਤੇ ਲਿਖ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।