ਪੜਚੋਲ ਕਰੋ

Petrol Diesel Price: ਅੱਜ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਸੁਣ ਹੋ ਜਾਓਗੇ ਖੁਸ਼, ਲਗਾਤਾਰ 7ਵੇਂ ਦਿਨ ਰਾਹਤ ਦੀ ਖ਼ਬਰ

ਪੈਟਰੋਲ ਡੀਜ਼ਲ ਨੇ ਲਗਾਤਾਰ 7ਵੇਂ ਦਿਨ ਰਾਹਤ ਦੀ ਖ਼ਬਰ ਦਿੱਤੀ ਹੈ।ਤੇਲ ਕੰਪਨੀਆਂ ਨੇ ਸ਼ਨੀਵਾਰ (24 ਜੁਲਾਈ 2021) ਨੂੰ ਵੀ ਤੇਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਹੈ।

ਨਵੀਂ ਦਿੱਲੀ: ਪੈਟਰੋਲ ਡੀਜ਼ਲ ਨੇ ਲਗਾਤਾਰ 7ਵੇਂ ਦਿਨ ਰਾਹਤ ਦੀ ਖ਼ਬਰ ਦਿੱਤੀ ਹੈ।ਤੇਲ ਕੰਪਨੀਆਂ ਨੇ ਸ਼ਨੀਵਾਰ (24 ਜੁਲਾਈ 2021) ਨੂੰ ਵੀ ਤੇਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਹੈ।ਮਈ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਤੇਲ ਦੀਆਂ ਕੀਮਤਾਂ 'ਚ ਇੰਨੇ ਲੰਬੇ ਸਮੇਂ ਤੋਂ ਕੋਈ ਤਬਦੀਲੀ ਨਾ ਕੀਤੀ ਗਈ ਹੋਵੇ। 

ਦੱਸ ਦੇਈਏ ਕਿ ਦੇਸ਼ ਦੀਆਂ ਵੱਡੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪਿਛਲੇ ਹਫਤੇ ਸ਼ਨੀਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਤਬਦੀਲੀ ਕੀਤੀ ਸੀ। ਉਦੋਂ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ ਹਨ।

ਇੰਡੀਅਨ ਆਇਲ (ਆਈਓਸੀ) ਦੀ ਵੈਬਸਾਈਟ 'ਤੇ ਦਿੱਤੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ ਦਿੱਲੀ ਵਿੱਚ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋਏ ਵਾਧੇ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਅਗਲੇ ਦਿਨਾਂ ਵਿੱਚ ਥੋੜੀ ਰਾਹਤ ਮਿਲ ਸਕਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ (ਓ.ਐੱਮ.ਸੀ.) ਨੇ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਦੇ ਨਤੀਜੇ ਵਜੋਂ ਦੇਸ਼ ਵਿਚ ਤੇਲ ਦੀਆਂ ਕੀਮਤਾਂ 'ਤੇ ਪੈਣ ਵਾਲੇ ਪ੍ਰਭਾਵ ਜਲਦੀ ਹੀ ਨਜ਼ਰ ਆਉਣਗੇ।

ਮਈ ਤੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਹਰ ਆਮ ਅਤੇ ਵਿਸ਼ੇਸ਼ ਵਿਅਕਤੀ ਪਰੇਸ਼ਾਨ ਹੈ। ਪੈਟਰੋਲ 42 ਦਿਨਾਂ ਵਿਚ 11.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਦੋ ਮਹੀਨਿਆਂ ਵਿਚ ਡੀਜ਼ਲ ਦੀ ਕੀਮਤ ਵੀ 9.14 ਰੁਪਏ ਪ੍ਰਤੀ ਲੀਟਰ ਵਧ ਕੇ ਰਾਜਧਾਨੀ ਵਿਚ 89.87 ਰੁਪਏ ਪ੍ਰਤੀ ਲੀਟਰ ਹੋ ਗਈ।

ਦੂਜੇ ਸ਼ਹਿਰਾਂ ਵਿਚ ਤੇਲ ਦੀਆਂ ਕੀਮਤਾਂ
ਮੁੰਬਈ ਵਿੱਚ ਅੱਜ ਪੈਟਰੋਲ 107.83 ਰੁਪਏ ਅਤੇ ਡੀਜ਼ਲ 97.45 ਰੁਪਏ ਪ੍ਰਤੀ ਲੀਟਰ
ਕੋਲਕਾਤਾ ਵਿੱਚ ਅੱਜ ਪੈਟਰੋਲ 102.08 ਰੁਪਏ ਅਤੇ ਡੀਜ਼ਲ 93.02 ਰੁਪਏ ਪ੍ਰਤੀ ਲੀਟਰ
ਚੇਨਈ ਵਿੱਚ ਅੱਜ ਪੈਟਰੋਲ 102.49 ਰੁਪਏ ਅਤੇ ਡੀਜ਼ਲ 94.39 ਰੁਪਏ ਪ੍ਰਤੀ ਲੀਟਰ
ਬੰਗਲੁਰੂ ਵਿਚ ਅੱਜ ਪੈਟਰੋਲ 105.25 ਰੁਪਏ ਅਤੇ ਡੀਜ਼ਲ 95.26 ਰੁਪਏ ਪ੍ਰਤੀ ਲੀਟਰ
ਲਖਨਾਉ ਵਿਚ ਪੈਟਰੋਲ ਅੱਜ 98.69 ਰੁਪਏ ਅਤੇ ਡੀਜ਼ਲ 90.26 ਰੁਪਏ ਪ੍ਰਤੀ ਲੀਟਰ
ਪਟਨਾ ਵਿਚ ਪੈਟਰੋਲ ਅੱਜ 104.57 ਰੁਪਏ ਅਤੇ ਡੀਜ਼ਲ 95.81 ਰੁਪਏ ਪ੍ਰਤੀ ਲੀਟਰ
ਜੈਪੁਰ ਵਿਚ ਅੱਜ ਪੈਟਰੋਲ 108.71 ਰੁਪਏ ਅਤੇ ਡੀਜ਼ਲ 99.02 ਰੁਪਏ ਪ੍ਰਤੀ ਲੀਟਰ 
ਗੁਰੂਗ੍ਰਾਮ ਪੈਟਰੋਲ ਅੱਜ 99.46 ਰੁਪਏ ਅਤੇ ਡੀਜ਼ਲ 90.47 ਰੁਪਏ ਪ੍ਰਤੀ ਲੀਟਰ
ਹੈਦਰਾਬਾਦ ਵਿੱਚ ਅੱਜ ਪੈਟਰੋਲ 105.52 ਰੁਪਏ ਅਤੇ ਡੀਜ਼ਲ 97.96 ਰੁਪਏ ਪ੍ਰਤੀ ਲੀਟਰ
ਰਾਂਚੀ ਵਿੱਚ ਪੈਟਰੋਲ 96.45 ਰੁਪਏ ਅਤੇ ਡੀਜ਼ਲ 94.84 ਰੁਪਏ ਪ੍ਰਤੀ ਲੀਟਰ
ਪੁਣੇ ਵਿੱਚ ਅੱਜ ਪੈਟਰੋਲ 107.10 ਰੁਪਏ ਅਤੇ ਡੀਜ਼ਲ 95.54 ਪ੍ਰਤੀ ਲੀਟਰ

ਇਨ੍ਹਾਂ ਰਾਜਾਂ ਵਿੱਚ ਪੈਟਰੋਲ 100 ਤੋਂ ਪਾਰ
ਤੇਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਕਾਰਨ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਤਾਮਿਲਨਾਡੂ, ਕੇਰਲ, ਬਿਹਾਰ ਅਤੇ ਪੰਜਾਬ ਸਮੇਤ 15 ਰਾਜਾਂ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਗਈਆਂ ਹਨ। 1 ਮਈ ਨੂੰ, ਜਿਥੇ ਦਿੱਲੀ ਵਿਚ ਪੈਟਰੋਲ 90.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ। ਇਹ ਅੱਜ 101.84 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਇਸ ਤਰ੍ਹਾਂ 78 ਦਿਨਾਂ ਵਿਚ 11.44 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।ਇਸੇ ਤਰ੍ਹਾਂ ਰਾਜਧਾਨੀ ਵਿੱਚ ਡੀਜ਼ਲ ਦੀ ਕੀਮਤ ਵੀ ਪਿਛਲੇ ਦੋ ਮਹੀਨਿਆਂ ਵਿੱਚ ਰਾਜਧਾਨੀ ਵਿੱਚ 9.14 ਰੁਪਏ ਪ੍ਰਤੀ ਲੀਟਰ ਦੇ ਵਾਧੇ ਨਾਲ 89.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਸਿਰਫ ਇੱਕ ਐਸਐਮਐਸ ਨਾਲ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣੋ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ, ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਨੂੰ ਸਿਰਫ ਇੱਕ ਐਸਐਮਐਸ ਰਾਹੀਂ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (ਆਈਓਸੀਐਲ) ਦੇ ਗਾਹਕਾਂ ਨੂੰ ਆਰਐਸਪੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਪਏਗਾ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਅਪਡੇਟ ਕੀਤੀਆਂ ਜਾਂਦੀਆਂ ਹਨ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਦੀ ਕੀਮਤ ਦੇ ਅਧਾਰ ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਸਵੇਰ ਵੱਖ ਵੱਖ ਸ਼ਹਿਰਾਂ ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਨੂੰ ਅਪਡੇਟ ਕਰਦੀਆਂ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget