ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲਗਾਤਾਰ ਦਸਵੇਂ ਦਿਨ ਰਿਕਾਰਡ ਤੋੜ ਵਾਧਾ ਜਾਰੀ ਹੈ। ਤੇਲ ਕੰਪਨੀਆਂ ਨੇ ਬੀਤੀ ਦੇਰ ਰਾਤ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 31 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 'ਚ 219 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਕੀਮਤਾਂ 'ਚ ਵਾਧਾ ਕੀਤਾ ਗਿਆ। ਇਸ ਤੋਂ ਬਾਅਦ ਦਿੱਲੀ 'ਚ ਅੱਜ ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਪੈਟਰੋਲ ਦੀ ਕੀਮਤ 79 ਰੁਪਏ 15 ਪੈਸੇ ਤੇ ਡੀਜ਼ਲ 71 ਰੁਪਏ 15 ਪੈਸੇ ਪ੍ਰਤੀ ਲੀਟਰ ਹੋ ਗਿਆ।
ਦੂਜੇ ਪਾਸੇ ਮੁੰਬਈ 'ਚ ਅੱਜ ਪੈਟਰੋਲ 86 ਰੁਪਏ 56 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ ਤੇ ਡੀਜ਼ਲ 75 ਰੁਪਏ 54 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਤੇਲ ਕੰਪਨੀਆਂ ਨੇ ਮੁੰਬਈ 'ਚ ਕੱਲ੍ਹ ਦੇ ਮੁਕਾਬਲੇ ਡੀਜ਼ਲ ਦੀਆਂ ਕੀਮਤਾਂ 'ਚ 41 ਪੈਸੇ ਤੇ ਪੈਟਰੋਲ ਦੀਆਂ ਕੀਮਤਾਂ 'ਚ 31 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਸ ਦਿਨਾਂ ਤੋਂ ਰੋਜ਼ਾਨਾ ਤੇਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਕੀਤਾ ਜਾ ਰਿਹਾ ਹੈ। ਇਸ ਦੀ ਸਿੱਧੀ ਮਾਰ ਆਮ ਲੋਕਾਂ ਨੂੰ ਪੈ ਰਹੀ ਹੈ। ਵਿਰੋਧੀ ਪਾਰਟੀਆਂ ਮਹਿੰਗਾਈ ਨੂੰ ਲੈਕੇ ਲਗਾਤਾਰ ਸੱਤਾਧਿਰ ਮੋਦੀ ਸਰਕਾਰ ਨੂੰ ਘੇਰ ਰਹੀਆਂ ਹਨ।