ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਨਹੀਂ ਪੈ ਰਹੀ ਨੱਥ

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਨਿਗੂਣੀ ਰਾਹਤ ਮਗਰੋਂ ਲਗਾਤਾਰ ਤੀਜੇ ਦਿਨ ਤੇਲ ਕੰਪਨੀਆਂ ਨੇ ਕੀਮਤਾਂ 'ਚ ਵਾਧਾ ਕੀਤਾ। ਦਿੱਲੀ 'ਚ ਪੈਟਰੋਲ ਪ੍ਰਤੀ ਲੀਟਰ 21 ਪੈਸੇ ਤੇ ਡੀਜ਼ਲ 29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਤਾਜ਼ਾ ਕੀਮਤਾਂ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 82 ਰੁਪਏ 3 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 73 ਰੁਪਏ 82 ਪੈਸੇ ਪ੍ਰਤੀ ਲੀਟਰ ਹੋ ਗਈ।
ਪੰਜਾਬ ਚ ਪੈਟਰੋਲ 88 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ ਹੈ ਉੱਥੇ ਹੀ ਡੀਜ਼ਲ ਦੀ ਕੀਮਤ 74 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਗਈ ਹੈ। ਮੁੰਬਈ 'ਚ ਪੈਟਰੋਲ 87 ਰੁਪਏ 50 ਪੈਸੇ ਤੇ ਡੀਜ਼ਲ 77 ਰੁਪਏ 37 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹੈ।
ਜ਼ਿਕਰਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੀ ਵਜ੍ਹਾ ਨਾਲ ਮਹਿੰਗਾਈ ਵਧਣ ਦੀ ਸੰਭਾਵਨਾ ਹੈ ਕਿਉਂਕਿ ਟਰਾਂਪੋਰਟ ਤੇਲ 'ਤੇ ਨਿਰਭਰ ਹੈ।






















