Parliament session 2022:  ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਸ਼ਵ ਪੱਧਰ ਦੇ ਮੁਕਾਬਲੇ ਘੱਟ ਹਨ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀਆਂ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿਚ ਵੈਟ ਘਟਾਉਣਾ ਚਾਹੀਦਾ ਹੈ। ਇਸ ਨਾਲ ਕੀਮਤਾਂ ਹੇਠਾਂ ਆ ਸਕਦੀਆਂ ਹਨ। 
ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਦੀ ਚਰਚਾ ਦੌਰਾਨ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਸਮੇਤ ਛੇ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨਹੀਂ ਘਟਾਇਆ, ਜਦਕਿ ਭਾਜਪਾ ਸ਼ਾਸਤ ਕਈ ਰਾਜਾਂ ਅਤੇ ਕੁਝ ਹੋਰ ਰਾਜਾਂ ਨੇ ਇਸ ਨੂੰ ਘਟਾ ਦਿੱਤਾ ਹੈ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਲਈ ਤਿਆਰ ਹੈ, ਪਰ ਰਾਜਾਂ ਦੇ ਇਸ 'ਤੇ ਸਹਿਮਤ ਹੋਣ ਦੀ ਸੰਭਾਵਨਾ ਘੱਟ ਹੈ। ਪੁਰੀ ਨੇ ਕਿਹਾ ਸੀ ਕਿ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਲਈ ਰਾਜਾਂ ਦੀ ਸਹਿਮਤੀ ਜ਼ਰੂਰੀ ਹੈ ਅਤੇ ਜੇਕਰ ਰਾਜ ਇਸ ਦਿਸ਼ਾ ਵਿੱਚ ਪਹਿਲਕਦਮੀ ਕਰਦੇ ਹਨ ਤਾਂ ਕੇਂਦਰ ਵੀ ਇਸ ਲਈ ਤਿਆਰ ਹੈ।


ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦੇ ਵਿਚਕਾਰ, ਪੈਟਰੋਲੀਅਮ ਮੰਤਰੀ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਰਾਜਾਂ ਵਿੱਚ ਸਮਝੌਤਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਰਾਜਾਂ ਦੇ ਮਾਲੀਏ ਦਾ ਮੁੱਖ ਸਰੋਤ ਸ਼ਰਾਬ ਅਤੇ ਪੈਟਰੋਲੀਅਮ ਪਦਾਰਥਾਂ 'ਤੇ ਲੱਗਣ ਵਾਲਾ ਟੈਕਸ ਹੈ।


ਇਹ ਵੀ ਪੜ੍ਹੋ: ਰਾਜਪਾਲ ਦੀ ਚਿੱਠੀ ਤੋਂ ਬਾਅਦ CM ਭਗਵੰਤ ਮਾਨ ਦੇ ਬਦਲੇ ਸੁਰ, ਬੋਲੇ - ਅਸੀਂ ਪੈਨਲ ਭੇਜ ਦਿੱਤਾ, ਕਦੇ-ਕਦੇ ਅਜਿਹਾ ਕੁਝ ਚੱਲਦਾ ਰਹਿੰਦਾ...


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।