ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਲੱਗਾ ਸੇਕ, ਮੋਦੀ ਸਰਕਾਰ ਤੋਂ ਦੁਖੀ ਲੋਕ
ਚੰਡੀਗੜ੍ਹ: ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਆਮ ਲੋਕ ਬਹੁਤ ਖਫਾ ਹਨ। ਲੋਕਾਂ ਦਾ ਗੁੱਸਾ ਬੀਜੇਪੀ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਹੈ। ਤੇਲ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ 'ਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਆਮ ਜਨਤਾ ਵੱਲ ਵੀ ਥੋੜ੍ਹਾ ਧਿਆਨ ਦੇਣਾ ਚਾਹੀਦਾ ਹੈ। ਤੇਲ ਦੀਆਂ ਅੰਬਰੀ ਚੜ੍ਹੀਆਂ ਕੀਮਤਾਂ ਨੂੰ ਕਾਬੂ ਕਰਨਾ ਚਾਹੀਦਾ ਹੈ।
ਜਲੰਧਰ ਵਿੱਚ ਪੈਟਰੋਲ 84 ਰੁਪਏ 62 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 71 ਰੁਪਏ 18 ਪੈਸੇ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਲੋਕਾਂ ਮੁਤਾਬਕ ਮੋਦੀ ਸਰਕਾਰ ਆਪਣੇ ਮੁਨਾਫੇ ਲਈ ਇਸ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ।
ਮਹਿੰਗੇ ਹੋ ਰਹੇ ਪਟਰੋਲ-ਡੀਜ਼ਲ ਦੇ ਰੇਟ ਬਾਰੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਆਮ ਲੋਕਾਂ ਦਾ ਨਾ ਸੋਚ ਕੇ ਆਪਣੇ ਮੁਨਾਫੇ ਦਾ ਸੋਚ ਰਹੀ ਹੈ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਮਹਿੰਗਾਈ ਹੋਰ ਵਧੇਗੀ। ਲੋਕਾਂ ਨੇ ਬੀਜੇਪੀ ਸਰਕਾਰ ਖਿਲਾਫ ਰੋਸ ਕੱਢਦਿਆਂ ਕਿਹਾ ਕਿ ਸਰਕਾਰ ਨੂੰ ਆਪਣੀਆਂ ਮਨਆਈਆਂ ਕਰਨ ਦਾ ਖਮਿਆਜ਼ਾ 2019 ਦੀਆਂ ਲੋਕ ਸਭਾ ਚੋਣਾਂ 'ਚ ਭੁਗਤਣਾ ਪਵੇਗਾ।