ਨਵੀਂ ਦਿੱਲੀ: ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ ਜਾਰੀ ਹੈ। ਨਿੱਤ ਦਿਨ ਵਧ ਰਹੀਆਂ ਤੇਲ ਦੀਆਂ ਕੀਮਤਾਂ 'ਚ ਇਜ਼ਾਫਾ ਲਗਾਤਾਰ ਹੋ ਰਿਹਾ ਹੈ। ਪੈਟਰੋਲ ਦੀਆਂ ਕੀਮਤਾਂ 'ਚ ਅੱਜ ਫਿਰ ਵਾਧਾ ਦਰਜ ਕੀਤਾ ਗਿਆ ਪਰ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ।

ਅੱਜ ਪੈਟਰੋਲ 11 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਜਿਸ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 82 ਰੁਪਏ 44 ਪੈਸੇ ਹੋ ਗਈ ਹੈ। ਡੀਜ਼ਲ ਦੀ ਕੀਮਤ 73 ਰੁਪਏ 87 ਪੈਸੇ ਪ੍ਰਤੀ ਲੀਟਰ ਹੈ। ਪੰਜਾਬ 'ਚ ਪੈਟਰੋਲ ਦੀ ਕੀਮਤ 89 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚ ਗਈ ਹੈ ਜਦਕਿ ਡੀਜ਼ਲ 75 ਰੁਪਏ ਪ੍ਰਤੀ ਲੀਟਰ ਦੇ ਕਰੀਬ ਵਿਕ ਰਿਹਾ ਹੈ।

ਮੁੰਬਈ 'ਚ ਅੱਜ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਦੇ ਕਰੀਬ ਹੋ ਗਈ ਹੈ ਜਦਕਿ ਡੀਜ਼ਲ 78 ਰੁਪਏ 42 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਕਲਕੱਤੇ 'ਚ ਪੈਟਰੋਲ ਦੀ ਕੀਮਤ ਵਧ ਕੇ 84 ਰੁਪਏ 27 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 75 ਰੁਪਏ 72 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।