ਨਵੀਂ ਦਿੱਲੀ: ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਫਿਰ ਡੀਜ਼ ਤੇ ਪੈਟਰੋਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਗਿਆ। ਨਵੀਂ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 16 ਪੈਸੇ ਜਦਕਿ ਡੀਜ਼ਲ 21 ਪੈਸੇ ਨਾਲ ਹੋਰ ਮਹਿੰਗਾ ਹੋ ਗਿਆ ਹੈ।


ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਦਿੱਲੀ 'ਚ ਪੈਟਰੋਲ 78 ਰੁਪਏ 68 ਪੈਸੇ ਪ੍ਰਤੀ ਲੀਟਰ ਜਦਕਿ ਡੀਜ਼ਲ 70 ਰੁਪਏ 42 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ।ਦੂਜੇ ਪਾਸੇ ਮੁੰਬਈ 'ਚ ਅੱਜ ਪੈਟਰੋਲ 86 ਰੁਪਏ 09 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 74 ਰੁਪਏ 76 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਤੇਲ ਦੀਆਂ ਕੀਮਤਾਂ 'ਚ ਵਾਧੇ ਨਾਲ ਮਹਿੰਗਾਈ ਵਧਣ ਦੇ ਆਸਾਰ ਹਨ। ਜ਼ਿਕਰੋਯਗ ਹੈ ਕਿ ਤੇਲ ਦੀਆਂ ਕੀਮਤਾਂ 'ਚ ਲਾਗਤਾਰ ਹੋ ਰਹੇ ਵਾਧੇ ਨਾਲ ਮੋਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ।


ਜ਼ਿਕਰਯੋਗ ਹੈ ਕਿ ਡਾਲਰ ਦੇ ਮੁਕਾਬਲੇ ਰੁਪਇਆ ਵੀ ਦਿਨ-ਬ-ਦਿਨ ਕਮਜ਼ੋਰ ਹੋ ਰਿਹਾ ਹੈ। ਕੱਲ੍ਹ ਦੇ ਅੰਕੜਿਆਂ ਮੁਤਾਬਕ ਰੁਪਇਆ ਡਾਲਰ ਦੇ ਮੁਕਾਬਲੇ 71 'ਤੇ ਆਕੇ ਹੁਣ ਤੱਕ ਦੇ ਸਭ ਤੋਂ ਹੇਠਲੇ ਸਤਰ 'ਤੇ ਪਹੁੰਚ ਗਿਆ ਹੈ।