ਚੰਡੀਗੜ੍ਹ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ ਲਗਾਤਾਰ ਜਾਰੀ ਹੈ। ਅੱਜ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ। ਪੈਟਰੋਲ ਦੀ ਕੀਮਤ 'ਚ 15 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 'ਚ 6 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਹੋਇਆ ਹੈ।
ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਦਿੱਲੀ 'ਚ ਪੈਟਰੋਲ 82 ਰੁਪਏ 6 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 73 ਰੁਪਏ 78 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਮੁੰਬਈ 'ਚ ਪੈਟਰੋਲ 89 ਰੁਪਏ 44 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 78 ਰੁਪਏ 33 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ 12 ਸ਼ਹਿਰਾਂ 'ਚ ਪੈਟਰੋਲ 90 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ ਹੈ।