ਲਗਾਤਾਰ 9ਵੇਂ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 75 ਰੁਪਏ 78 ਪੈਸੇ ਪ੍ਰਤੀ ਲੀਟਰ ਤੋਂ ਵਧ ਕੇ 76 ਰੁਪਏ 26 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 74 ਰੁਪਏ ਤਿੰਨ ਪੈਸੇ ਤੋਂ ਵਧ ਕੇ 74 ਰੁਪਏ 62 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ।
ਨਵੀਂ ਦਿੱਲੀ: ਤੇਲ ਕੰਪਨੀਆਂ ਨੇ ਅੱਜ ਲਗਾਤਾਰ ਨੌਵੇਂ ਦਿਨ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਤਾਜ਼ਾ ਵਾਧੇ 'ਚ ਪੈਟਰੋਲ 48 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 59 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਹਿੰਗਾ ਕਰ ਦਿੱਤਾ ਗਿਆ ਹੈ।
ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 75 ਰੁਪਏ 78 ਪੈਸੇ ਪ੍ਰਤੀ ਲੀਟਰ ਤੋਂ ਵਧ ਕੇ 76 ਰੁਪਏ 26 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 74 ਰੁਪਏ ਤਿੰਨ ਪੈਸੇ ਤੋਂ ਵਧ ਕੇ 74 ਰੁਪਏ 62 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ।
ਪਿਛਲੇ 9 ਦਿਨਾਂ 'ਚ ਪੈਟਰੋਲ ਪੰਜ ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 5 ਰੁਪਏ 21 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਹਿੰਗਾ ਹੋ ਚੁੱਕਾ ਹੈ। ਅੰਤਰਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਦਾ ਫਾਇਦਾ ਚੁੱਕਣ ਦੇ ਇਰਾਦੇ ਨਾਲ ਸਰਕਾਰ ਨੇ 14 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੇ ਉਤਪਾਦ ਸ਼ੁਲਕ 'ਚ ਤਿੰਨ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਇਸ ਤੋਂ ਬਾਅਦ ਪੰਜ ਮਈ ਨੂੰ ਪੈਟਰੋਲ 'ਤੇ ਉਤਪਾਦ ਸ਼ੁਲਕ 10 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 'ਤੇ 13 ਰੁਪਏ ਪ੍ਰਤੀ ਲੀਟਰ ਵਧਾ ਦਿੱਤਾ। ਇਸ ਦੋ ਵਾਰ ਦੇ ਵਾਧੇ ਦੌਰਾਨ ਸਰਕਾਰ ਨੂੰ ਦੋ ਲੱਖ ਕਰੋੜ ਰੁਪਏ ਦਾ ਵਾਧੂ ਮਾਲੀਆ ਪ੍ਰਾਪਤ ਹੋਇਆ। ਹਾਲਾਂਕਿ ਤੇਲ ਕੰਪਨੀਆਂ ਨੇ ਉਤਪਾਦ ਸ਼ੁਲਕ ਦਾ ਬੋਝ ਗਾਹਕਾਂ 'ਤੇ ਨਹੀਂ ਪਾਇਆ ਸੀ।