ਨਵੀਂ ਦਿੱਲੀ: ਕੋਰੋਨਾ ਵਾਇਰਸ ਸੰਕਟ ਦੌਰਾਨ ਆਮ ਆਦਮੀ ਦੀ ਜੇਬ 'ਤੇ ਨਿੱਤ ਦਿਹਾੜੇ ਬੋਝ ਪੈ ਰਿਹਾ ਹੈ। ਦਰਅਸਲ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਜਾਰੀ ਹੈ। ਐਤਵਾਰ ਲਗਾਤਾਰ 15ਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਗਿਆ।


ਦਿੱਲੀ 'ਚ ਪੈਟਰੋਲ ਦੀ ਕੀਮਤ ਅੱਜ 35 ਪੈਸੇ ਵਧ ਕੇ 79 ਰੁਪਏ 23 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਹ ਕੀਮਤ ਪਹਿਲੀ ਨਵੰਬਰ, 2018 ਤੋਂ ਬਾਅਦ ਹੁਣ ਤਕ ਦੀ ਸਭ ਤੋਂ ਜ਼ਿਆਦਾ ਹੈ। ਇਸੇ ਤਰ੍ਹਾਂ ਡੀਜ਼ਲ 60 ਪੈਸੇ ਦੇ ਵਾਧੇ ਨਾਲ 78 ਰੁਪਏ 27 ਪੈਸੇ ਪ੍ਰਤੀ ਲੀਟਰ ਹੋ ਗਿਆ। ਪਿਛਲੇ 15 ਦਿਨਾਂ 'ਚ ਪੈਟਰੋਲ 7 ਰੁਪਏ 97 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 11 ਰੁਪਏ 18 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਹਿੰਗਾ ਹੋ ਗਿਆ।



ਇਹ ਵੀ ਪੜ੍ਹੋ: