(Source: ECI/ABP News/ABP Majha)
ਤੇਲ ਦੇ ਭਾਅ ਚੜ੍ਹੇ ਅਸਮਾਨੀਂ, 13ਵੇਂ ਦਿਨ ਵੀ ਵਾਧਾ ਜਾਰੀ
ਅੰਤਰ ਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਦੇਸ਼ 'ਚ ਲਗਾਤਾਰ 13ਵਾਂ ਦਿਨ ਹੈ ਜਦੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਹੋਇਆ ਹੈ।
ਨਵੀਂ ਦਿੱਲੀ: ਦੇਸ਼ 'ਚ ਲਗਾਤਾਰ 13ਵੇਂ ਦਿਨ ਸ਼ੁੱਕਰਵਾਰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਇਜ਼ਾਫਾ ਦਰਜ ਕੀਤਾ ਗਿਆ। ਦਿੱਲੀ 'ਚ ਪੈਟਰੋਲ 56 ਪੈਸੇ ਦੇ ਵਾਧੇ ਨਾਲ 78 ਰੁਪਏ 37 ਪੈਸੇ ਪ੍ਰਤੀ ਲੀਟਰ ਹੋ ਗਿਆ ਤੇ ਡੀਜ਼ਲ 63 ਪੈਸੇ ਦੇ ਉਛਾਲ ਨਾਲ 77 ਰੁਪਏ ਛੇ ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 85 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 75 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ। ਸ਼ੁੱਕਰਵਾਰ ਮੁੰਬਈ 'ਚ ਪੈਟਰੋਲ 55 ਪੈਸੇ ਦੇ ਵਾਧੇ ਨਾਲ 85 ਰੁਪਏ 21 ਪੈਸੇ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਤੇ ਡੀਜ਼ਲ 'ਚ 60 ਪੈਸੇ ਦੇ ਵਾਧੇ ਨਾਲ ਕੀਮਤ 75 ਰੁਪਏ 53 ਪੈਸੇ ਪ੍ਰਤੀ ਲੀਟਰ ਹੋ ਗਈ।
ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ ਚੀਨੀ ਫ਼ੌਜ ਨਾਲ ਲੋਹਾ ਲੈਣ ਵਾਲੇ ਪੰਜਾਬੀ ਜਵਾਨਾਂ ਖ਼ਾਤਰ ਕੈਪਟਨ ਨੇ ਬਦਲੇ ਨਿਯਮ ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ