ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ ਹੈ। ਦਿੱਲੀ ਤੇ ਮੁੰਬਈ ਸਮੇਤ ਪੂਰੇ ਦੇਸ਼ 'ਚ ਅੱਜ ਇੱਕ ਵਾਰ ਫਿਰ ਕੀਮਤਾਂ 'ਚ ਇਜ਼ਾਫਾ ਕੀਤਾ ਗਿਆ। ਵਧੀਆਂ ਕੀਮਤਾਂ ਮੁਤਾਬਕ ਪੈਟਰੋਲ 9 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 'ਚ 16 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ।


ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਦਿੱਲੀ 'ਚ ਪੈਟਰੋਲ 83 ਰੁਪਏ 49 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 74 ਰੁਪਏ 79 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਮੁੰਬਈ 'ਚ ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਪੈਟਰੋਲ 90 ਰੁਪਏ 84 ਪੈਸੇ ਪ੍ਰਤੀ ਲੀਟਰ ਜਦਕਿ ਡੀਜ਼ਲ 79 ਰੁਪਏ 40 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ। ਅੰਤਰ-ਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦਾ ਭਾਅ ਪਿਛਲੇ ਚਾਰ ਸਾਲਾਂ ਦੇ ਮੁਕਾਬਲੇ ਸਭ ਤੋਂ ਵੱਧ ਹੈ।


ਭਾਰਤ 'ਚ ਤੇਲ ਦਾ ਭਾਅ ਅੰਤਰ-ਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੇ ਮੁੱਲ ਦੇ ਹਿਸਾਬ ਨਾਲ ਤੈਅ ਹੁੰਦਾ ਹੈ। ਮੌਜੂਦਾ ਸਮੇਂ ਕੱਚੇ ਤੇਲ 'ਚ ਤੇਜ਼ੀ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।