ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਅੱਜ ਸ਼ਨੀਵਾਰ ਨੂੰ ਲਗਾਤਾਰ ਤੀਜੇ ਦਿਨ ਕਟੌਤੀ ਕੀਤੀ ਗਈ ਹੈ। ਤੇਲ ਕੰਪਨੀਆਂ ਨੇ ਹੌਲੀ ਤੋਂ ਪਹਿਲਾਂ ਆਮ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮਾਰਚ ਵਿੱਚ ਦਿੱਲੀ 'ਚ ਪੈਟਰੋਲ 69 ਪੈਸੇ ਅਤੇ ਡੀਜ਼ਲ 61 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।



ਤੇਲ ਮਾਰਕੀਟਿੰਗ ਕੰਪਨੀਆਂ ਨੇ ਦਿੱਲੀ, ਕੋਲਕਾਤਾ ਅਤੇ ਮੁੰਬਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 12 ਪੈਸੇ ਦੀ ਕਟੌਤੀ ਕੀਤੀ ਹੈ, ਜਦੋਂਕਿ ਚੇਨਈ ਵਿੱਚ ਸ਼ਨੀਵਾਰ ਨੂੰ 13 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ ਦਿੱਲੀ, ਕੋਲਕਾਤਾ ਵਿੱਚ 12 ਪੈਸੇ ਦੀ ਕਟੌਤੀ ਕੀਤੀ ਗਈ ਹੈ, ਜਦੋਂਕਿ ਮੁੰਬਈ ਅਤੇ ਚੇਨਈ ਵਿੱਚ 13 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ।



ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 71.02, 73.70, 76.71 ਅਤੇ 73.78 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਚਾਰਾਂ ਮਹਾਂਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵੀ ਕ੍ਰਮਵਾਰ 63.69, 66.02, 66.69 ਰੁਪਏ ਅਤੇ 67.21 ਰੁਪਏ ਪ੍ਰਤੀ ਲੀਟਰ ‘ਤੇ ਆ ਗਈਆਂ ਹਨ।



ਦਿੱਲੀ ਦੀ ਗੱਲ ਕਰੀਏ ਤਾਂ ਨੋਇਡਾ ਵਿੱਚ ਪੈਟਰੋਲ 73.15 ਰੁਪਏ ਅਤੇ ਡੀਜ਼ਲ 64.16 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਓਥੇ ਹੀ ਗਾਜ਼ੀਆਬਾਦ ਵਿੱਚ ਪੈਟਰੋਲ 73.02 ਰੁਪਏ ਅਤੇ ਡੀਜ਼ਲ 64.03 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਦੌਰਾਨ ਗੁਰੂਗ੍ਰਾਮ ਵਿੱਚ ਪੈਟਰੋਲ 71.33 ਰੁਪਏ ਅਤੇ ਡੀਜ਼ਲ 63.27 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੈਟਰੋਲ 71.52 ਰੁਪਏ ਅਤੇ ਡੀਜ਼ਲ 63.47 ਰੁਪਏ ਪ੍ਰਤੀ ਲੀਟਰ ਤੇ ਫਰੀਦਾਬਾਦ ਵਿੱਚ ਉਪਲਬਧ ਹੈ।