ਪੜਚੋਲ ਕਰੋ
ਬੀਜੇਪੀ ਲੀਡਰ ਦੀ ਆਪਣੀ ਸਰਕਾਰ ਨੂੰ ਨਸੀਹਤ, ਪੈਟਰੋਲ 40 ਰੁਪਏ ਲੀਟਰ ਵੇਚੋ
ਸੁਬਰਾਮਨੀਅਮ ਸਵਾਮੀ ਨੇ ਇੱਕ ਟਵੀਟ ਕਰਕੇ ਪੈਟਰੋਲ ਦੀ ਕੀਮਤ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਟਵੀਟ 'ਚ ਉਨ੍ਹਾਂ ਨੇ ਲਿਖਿਆ, ‘ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੱਕ ਪਹੁੰਚਣੀ ਭਾਰਤ ਸਰਕਾਰ ਵੱਲੋਂ ਦੇਸ਼ ਵਾਸੀਆਂ ਦਾ ਸ਼ੋਸ਼ਣ ਹੈ।
ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਇੱਕ ਵਾਰ ਫਿਰ ਅਸਮਾਨ ਨੂੰ ਛੂਹਣਾ ਸ਼ੁਰੂ ਕਰ ਦਿੱਤਾ ਹੈ। ਕਈ ਸ਼ਹਿਰਾਂ ਵਿੱਚ ਪੈਟਰੋਲ 90 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਅਜਿਹੇ 'ਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਹੁਣ ਭਾਜਪਾ ਨੂੰ ਆਪਣੇ ਹੀ ਨੇਤਾਵਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਵੀ ਪੈਟਰੋਲ ਦੀ ਵੱਧ ਰਹੀ ਕੀਮਤ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਸੁਬਰਾਮਨੀਅਮ ਸਵਾਮੀ ਨੇ ਇੱਕ ਟਵੀਟ ਕਰਕੇ ਪੈਟਰੋਲ ਦੀ ਕੀਮਤ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਟਵੀਟ 'ਚ ਉਨ੍ਹਾਂ ਨੇ ਲਿਖਿਆ, ‘ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੱਕ ਪਹੁੰਚਣੀ ਭਾਰਤ ਸਰਕਾਰ ਵੱਲੋਂ ਦੇਸ਼ ਵਾਸੀਆਂ ਦਾ ਸ਼ੋਸ਼ਣ ਹੈ। ਰਿਫਾਇਨਰੀ ਵਿੱਚ ਪੈਟਰੋਲ ਦੀ ਕੀਮਤ 30 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਬਾਅਦ ਹਰ ਥਾਂ ਟੈਕਸ ਤੇ ਪੈਟਰੋਲ ਪੰਪ ਕਮਿਸ਼ਨ ਜੋੜਨ ਨਾਲ ਇਹ 60 ਰੁਪਏ ਤੱਕ ਦਾ ਵਾਧਾ ਹੁੰਦਾ ਹੈ। ਮੇਰੇ ਵਿਚਾਰ ਵਿੱਚ, ਪੈਟਰੋਲ ਨੂੰ ਵੱਧ ਤੋਂ ਵੱਧ 40 ਰੁਪਏ ਪ੍ਰਤੀ ਲੀਟਰ 'ਤੇ ਵੇਚਿਆ ਜਾਣਾ ਚਾਹੀਦਾ ਹੈ।"
Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 18 ਦਿਨਾਂ 'ਚ 15 ਵਾਰ ਵਧੀਆ ਕੀਮਤਾਂ
ਐਤਵਾਰ ਨੂੰ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਸੀ ਕਿ ਪੈਟਰੋਲੀਅਮ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਸੰਗਠਨ ਦੇ ਕੱਚੇ ਤੇਲ ਦੇ ਉਤਪਾਦਨ ਨੂੰ ਵਧਾਉਣ ਦੇ ਤਾਜ਼ਾ ਫੈਸਲੇ ਤੋਂ ਬਾਅਦ, ਈਂਧਨ ਦੀਆਂ ਕੀਮਤਾਂ ਸਥਿਰ ਹੋਣਗੀਆਂ।
ਇੱਕ ਬਿਆਨ 'ਚ ਧਰਮਿੰਦਰ ਨੇ ਕਿਹਾ ਗਿਆ ਕਿ ਓਪੇਕ ਨੇ ਦੋ ਦਿਨ ਪਹਿਲਾਂ ਹੀ ਫੈਸਲਾ ਲਿਆ ਹੈ ਕਿ ਉਹ ਹਰ ਦਿਨ ਕੱਚੇ ਤੇਲ ਦੇ ਪੰਜ ਲੱਖ ਬੈਰਲ ਦੇ ਉਤਪਾਦਨ ਨੂੰ ਵਧਾਏਗਾ। ਸਾਨੂੰ ਇਸ ਦਾ ਲਾਭ ਮਿਲੇਗਾ ਤੇ ਅਸੀਂ ਅੰਦਾਜ਼ਾ ਲਾਉਂਦੇ ਹਾਂ ਕਿ (ਈਂਧਨ) ਦੀਆਂ ਕੀਮਤਾਂ ਸਥਿਰ ਰਹਿਣਗੀਆਂ। ਜਦੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਦੀਆਂ ਹਨ, ਤਾਂ ਭਾਰਤ ਵਿਚ ਵੀ ਬਾਲਣ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਹੈ। ਰਣਜੀਤ ਬਾਵਾ ਨੇ ਗੀਤ ਰਾਹੀਂ ਦਿੱਤਾ ਕੰਗਨਾ ਨੂੰ ਠੋਕਵਾਂ ਜਵਾਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Petrol price at Rs. 90 per litre is a monumental exploitation by GoI of the people of India. The price ex-refinery of petrol is Rs. 30/litre. All kinds of taxes and Petrol pump commission add up the remainder Rs.60. In my view petrol must sell at max. Rs. 40 per litre.
— Subramanian Swamy (@Swamy39) December 7, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement