ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ 13 ਦਿਨ ਲਗਾਤਾਰ ਵਾਧਾ ਜਾਰੀ ਰਿਹਾ। ਇਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਜਦਕਿ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਆਈਓਸੀਐਲ ਮੁਤਾਬਕ ਅੱਜ ਪੈਟਰੋਲ 'ਚ 6 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ।
ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ 82 ਰੁਪਏ 22 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 73 ਰੁਪਏ 87 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 89 ਰੁਪਏ 60 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 78 ਰੁਪਏ 42 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੇਸ਼ 'ਚ ਸਭ ਤੋਂ ਮਹਿੰਗਾ ਪੈਟਰੋਲ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ 'ਚ ਵਿਕ ਰਿਹਾ ਹੈ ਜਿੱਥੇ ਕਿ ਪੈਟਰੋਲ ਦੀ ਕੀਮਤ 91 ਰੁਪਏ 35 ਪੈਸੇ ਪ੍ਰਤੀ ਲੀਟਰ ਹੈ।