ਪੰਜਾਬ 'ਚ ਪੈਟਰੋਲ 89 ਤੋਂ ਪਾਰ, ਕੀਮਤਾਂ ਘਟਣ ਦੇ ਕੋਈ ਆਸਾਰ ਨਹੀਂ

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅੱਜ ਇਕ ਵਾਰ ਫਿਰ ਵਧ ਗਈਆਂ ਹਨ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਤੇਲ ਦੀਆਂ ਕੀਮਤਾਂ ਚ ਰਾਹਤ ਦੇ ਕੋਈ ਆਸਾਰ ਨਹੀਂ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਲਗਾਤਾਰ ਟੈਕਸ ਘੱਟ ਕਰਨ ਦੀ ਮੰਗ ਕਰ ਰਹੀਆਂ ਹਨ।
ਅੱਜ ਤੇਲ ਦੀਆਂ ਕੀਮਤਾਂ 'ਚ ਹੋਏ ਵਾਧੇ ਤਹਿਤ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 'ਚ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ। ਵਾਧੇ ਤੋਂ ਬਾਅਦ ਦਿੱਲੀ 'ਚ ਪੈਟਰੋਲ ਦੀ ਕੀਮਤ 82 ਰੁਪਏ 86 ਪੈਸੇ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ 74 ਰੁਪਏ 12 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ 'ਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਪਠਾਨਕੋਟ 'ਚ 89 ਰੁਪਏ 13 ਪੈਸੇ ਪ੍ਰਤੀ ਲੀਟਰ ਹੈ ਜਦਕਿ ਲੁਧਿਆਣਾ 'ਚ 88 ਰੁਪਏ 71 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਪੈਟਰੋਲ ਵਿਕ ਰਿਹਾ ਹੈ। ਦੂਜੇ ਪਾਸੇ ਡੀਜ਼ਲ ਦਾ ਰੇਟ ਲੁਧਿਆਣਾ ਦੇ ਹਿਸਾਬ ਨਾਲ 74 ਰੁਪਏ 68 ਪੈਸੇ ਪ੍ਰਤੀ ਲੀਟਰ ਹੈ।






















