ਨਵੀਂ ਦਿੱਲੀ: ਅੱਜ ਯਾਨੀ 16 ਜਨਵਰੀ ਨੂੰ ਪੈਟਰੋਲ ਦੀ ਕੀਮਤ ‘ਚ ਅੱਠ ਪੈਸੇ ਦੀ ਕਮੀ ਆਈ ਹੈ ਜਦਕਿ ਡੀਜ਼ਲ ਦੀ ਕੀਮਤ ਲਗਾਤਾਰ 7ਵੇਂ ਦਿਨ ਵੀ ਵਧੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ‘ਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ ‘ਚ 8 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਹੈ।
ਉਧਰ ਦੂਜੇ ਪਾਸੇ ਡੀਜ਼ਲ ਦੀਆਂ ਕੀਮਤਾਂ ‘ਚ 12 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ, ਦਿੱਲੀ, ਮੁੰਬਈ ਤੇ ਚੇਨਈ ‘ਚ ਪੈਟਰੋਲ ਦੀਆਂ ਕੀਮਤਾਂ ਹੁਣ 70.33 ਰੁਪਏ, 72.97 ਰੁਪਏ ਤੇ 73.00 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਚਾਰ ਮਹਾਨਗਰਾਂ ‘ਚ ਡੀਜ਼ਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਇਹ 64.59 ਰੁਪਏ, 66.59 ਰੁਪਏ, 67.62 ਰੁਪਏ ਤੇ 68.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਬੁੱਧਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹਨ। ਜਦਕਿ ਬ੍ਰੈਂਟ ਕਰੂਡ ਦੀ ਕੀਮਤ ਅਜੇ ਵੀ 60 ਡਾਲਰ ਪ੍ਰਤੀ ਬੈਰਲ ਤੋਂ ਉਪਰ ਹੀ ਹੈ। ਬ੍ਰੈਂਟ ਕਰੂਡ ਫਿਊਚਰਸ 60.46 ਡਾਕਰ ਪ੍ਰਤੀ ਬੈਰਲ ‘ਤੇ ਹੈ। ੳਬਲਿਊ ਕਰੂਡ 51.88 ਡਾਲਰ ਪ੍ਰਤੀ ਬੈਰਲ ‘ਤੇ ਟ੍ਰੇਡ ਕਰ ਰਿਹਾ ਹੈ।