ਨਵੀਂ ਦਿੱਲੀ: ਤੇਲ ਦੀਆਂ ਕੀਮਤਾਂ 'ਚ ਇਜ਼ਾਫਾ ਇਕ ਵਾਰ ਫਿਰ ਕੀਤਾ ਗਿਆ ਹੈ। ਅੱਜ ਵਧੀਆਂ ਕੀਮਤਾਂ 'ਚ ਪੈਟਰੋਲ 'ਚ 9 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਪਰ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਵਧੀਆਂ ਕੀਮਤਾਂ ਤੋਂ ਬਾਅਦ ਦਿੱਲੀ 'ਚ ਪੈਟਰੋਲ ਦਾ ਭਾਅ 82 ਰੁਪਏ 31 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 73 ਰੁਪਏ 87 ਪੈਸੇ ਪ੍ਰਤੀ ਲੀਟਰ ਹੈ।


ਪੰਜਾਬ 'ਚ ਵੀ ਤੇਲ ਦੀਆਂ ਕੀਮਤਾਂ ਦੇ ਭਾਅ ਅਸਮਾਨੀਂ ਚੜ੍ਹੇ ਹੋਏ ਹਨ। ਪੰਜਾਬ 'ਚ ਪੈਟਰੋਲ 87 ਰੁਪਏ 87 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਜਦਕਿ ਡੀਜ਼ਲ 73 ਰੁਪਏ 89 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।


ਮੁੰਬਈ 'ਚ ਪੈਟਰੋਲ ਦੀ ਕੀਮਤ 89 ਰੁਪਏ 69 ਪੈਸੇ ਪ੍ਰਤੀ ਲੀਟਰ ਪਹੁੰਚ ਗਈ ਹੈ ਜਦਕਿ ਡੀਜ਼ਲ 78 ਰੁਪਏ 42 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।