Petrol prices: ਨਿਤਿਨ ਗਡਕਰੀ ਨੇ ਦੱਸਿਆ ਪਲਾਨ, ਕਿੰਝ 15 ਰੁਪਏ ਪ੍ਰਤੀ ਲੀਟਰ ਹੋਵੇਗਾ ਪੈਟਰੋਲ
Nitin gadkari statement over Petrol prices: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਹੁਣ 15 ਰੁਪਏ ਪ੍ਰਤੀ ਲੀਟਰ ਹੋ ਸਕਦਾ ਹੈ।
ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਹੁਣ 15 ਰੁਪਏ ਪ੍ਰਤੀ ਲੀਟਰ ਹੋ ਸਕਦਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨ ਹੁਣ ਅੰਨਦਾਤਾ ਨਹੀਂ ਸਗੋਂ ਊਰਜਾ ਦੇਣ ਵਾਲਾ ਬਣੇਗਾ। ਇਹ ਸਾਡੀ ਸਰਕਾਰ ਦੀ ਸੋਚ ਹੈ। ਮੈਂ ਅਗਸਤ ਵਿੱਚ ਟੋਇਟਾ ਕੰਪਨੀ ਦੀਆਂ ਗੱਡੀਆਂ ਲਾਂਚ ਕਰ ਰਿਹਾ ਹਾਂ। ਹੁਣ ਸਾਰੀਆਂ ਗੱਡੀਆਂ ਕਿਸਾਨਾਂ ਵੱਲੋਂ ਤਿਆਰ Ethanol 'ਤੇ ਚੱਲਣਗੀਆਂ।
ਗਡਕਰੀ ਨੇ ਕਿਹਾ ਕਿ 60 ਫੀਸਦੀ Ethanol ਅਤੇ 40 ਫੀਸਦੀ ਬਿਜਲੀ ਦੋਵਾਂ ਦੀ ਐਵਰੇਜ ਫੜੀ ਜਾਵੇ ਤਾਂ ਹੁਣ ਪੈਟਰੋਲ ਦੀ ਕੀਮਤ 15 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਜਨਤਾ ਨੂੰ ਫਾਇਦਾ ਹੋਵੇਗਾ। ਦੂਸ਼ਣ ਘਟੇਗਾ ਅਤੇ ਕਿਸਾਨ ਭੋਜਨ ਦੇਣ ਵਾਲੇ ਤੋਂ ਊਰਜਾ ਦੇਣ ਵਾਲਾ ਬਣ ਜਾਵੇਗਾ। ਕਿਸਾਨ ਹਵਾਈ ਜਹਾਜ਼ਾਂ ਲਈ ਵੀ ਬਾਲਣ ਬਣਾ ਰਹੇ ਹਨ। ਇਹ ਸਾਡੀ ਸਰਕਾਰ ਦਾ ਕਮਾਲ ਹੈ।
ਨਿਤਿਨ ਗਡਕਰੀ ਨੇ ਕਿਹਾ ਕਿ 16 ਲੱਖ ਕਰੋੜ ਰੁਪਏ ਦਾ ਤੇਲ ਇੰਪੋਰਟ ਹੁਣ ਕਿਸਾਨਾਂ ਦੇ ਘਰ ਜਾਵੇਗਾ। ਪਾਣੀਪਤ ਤੋਂ ਪਰਾਲੀ ਤੋਂ Ethanol ਤਿਆਰ ਕੀਤਾ ਜਾ ਰਿਹਾ ਹੈ। ਰਾਜਸਥਾਨ ਦੇ ਪ੍ਰਤਾਪਗੜ੍ਹ 'ਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਾਂਗਰਸ ਨੂੰ ਨਿਸ਼ਾਨੇ ਤੇ ਲਿਆ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਦੇਸ਼ 'ਤੇ ਇੰਨੇ ਸਾਲ ਰਾਜ ਕੀਤਾ ਪਰ ਗਰੀਬੀ ਦੂਰ ਨਹੀਂ ਹੋਈ, ਜਦਕਿ ਇਸ ਨੇ ਗਰੀਬੀ ਹਟਾਓ ਦਾ ਨਾਅਰਾ ਦਿੱਤਾ ਸੀ। ਪਰ ਅਜਿਹਾ ਨਹੀਂ ਹੋਇਆ। ਹਾਂ, ਇੱਕ ਗੱਲ ਜ਼ਰੂਰ ਹੋਈ ਕਿ ਕਾਂਗਰਸ ਨੇ ਆਪਣੇ ਲੋਕਾਂ ਦੀ ਗਰੀਬੀ ਦੂਰ ਕੀਤੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ