PFI Twitter Account Ban : PFI ਦਾ ਟਵਿੱਟਰ ਅਕਾਊਂਟ ਬੈਨ , ਸਰਕਾਰ ਦੀ ਸ਼ਿਕਾਇਤ 'ਤੇ Twitter India ਨੇ ਕੀਤੀ ਕਾਰਵਾਈ
PFI Twitter Account Withheld : ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵੱਲੋਂ ਸੰਗਠਨ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਹੈ।
PFI Twitter Account Withheld : ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟਵਿਟਰ ਨੇ ਇਹ ਕਾਰਵਾਈ ਭਾਰਤ ਸਰਕਾਰ ਵੱਲੋਂ ਸੰਗਠਨ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਕੀਤੀ ਹੈ। ਟਵਿਟਰ ਨੇ ਲਿਖਿਆ ਹੈ ਕਿ ਕਾਨੂੰਨੀ ਮੰਗ ਦੇ ਜਵਾਬ 'ਚ ਭਾਰਤ 'ਚ PFI ਦੇ ਟਵਿੱਟਰ ਅਕਾਊਂਟ ਨੂੰ ਰੋਕ ਦਿੱਤਾ ਗਿਆ ਹੈ।
ਭਾਰਤ ਸਰਕਾਰ ਨੇ ਮੰਗਲਵਾਰ (27 ਸਤੰਬਰ) ਨੂੰ ਦੇਰ ਰਾਤ PFI 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਐਕਟ ਦੇ ਤਹਿਤ ਦੇਸ਼ ਵਿੱਚ PFI 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਦੇਸ਼ ਭਰ ਦੇ ਰਾਜਾਂ ਨੂੰ PFI ਖਿਲਾਫ ਕਦਮ ਚੁੱਕਣ ਲਈ ਕਿਹਾ ਸੀ। ਕੇਰਲ ਸਰਕਾਰ ਨੇ ਪਾਬੰਦੀਸ਼ੁਦਾ PFI ਅਤੇ ਇਸ ਨਾਲ ਸਬੰਧਤ ਸੰਗਠਨਾਂ ਦੀ ਸੂਚੀ ਜਾਰੀ ਕੀਤੀ ਹੈ।
ਕੇਰਲ ਸਰਕਾਰ ਨੇ ਜਿਨ੍ਹਾਂ ਸੰਗਠਨਾਂ ਦੇ ਨਾਮ ਸੂਚੀ ਵਿੱਚ ਦੱਸੇ ਹਨ ,ਉਨ੍ਹਾਂ 'ਚ PFI ਅਤੇ ਇਸਦੇ ਸਹਿਯੋਗੀ ਅਤੇ ਸੰਬੰਧਿਤ ਮੋਰਚੇ- ਰੀਹੈਬ ਇੰਡੀਆ ਫਾਊਂਡੇਸ਼ਨ, ਕੈਂਪਸ ਫਰੰਟ ਆਫ ਇੰਡੀਆ, ਆਲ ਇੰਡੀਆ ਇਮਾਮਜ਼ ਕੌਂਸਲ, ਨੈਸ਼ਨਲ ਕਨਫੈਡਰੇਸ਼ਨ ਆਫ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ, ਨੈਸ਼ਨਲ ਵੂਮੈਨਜ਼ ਫਰੰਟ, ਜੂਨੀਅਰ ਫਰੰਟ ਅਤੇ ਏਮਪਾਵਰ ਇੰਡੀਆ ਫਾਊਂਡੇਸ਼ਨ ਐਂਡ ਰੀਹੈਬ ਫਾਊਂਡੇਸ਼ਨ ਸ਼ਾਮਿਲ ਹਨ।
ਦੱਸ ਦੇਈਏ ਕਿ ਬੀਤੇ ਕੱਲ ਗ੍ਰਹਿ ਮੰਤਰਾਲੇ ਨੇ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ ਇੰਡੀਆ (PFI) 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਸੰਗਠਨ ਖਿਲਾਫ ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ 'ਚ ਛਾਪੇਮਾਰੀ ਚੱਲ ਰਹੀ ਸੀ, ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ ਹੈ। PFI ਨੂੰ ਗੈਰ-ਕਾਨੂੰਨੀ ਸੰਗਠਨ ਕਰਾਰ ਦਿੰਦੇ ਹੋਏ ਅਗਲੇ ਪੰਜ ਸਾਲਾਂ ਲਈ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਹ ਪਾਬੰਦੀ ਇਸ ਨਾਲ ਜੁੜੀਆਂ ਹੋਰ ਸਾਰੀਆਂ ਸੰਸਥਾਵਾਂ 'ਤੇ ਵੀ ਲਾਗੂ ਹੋਵੇਗੀ। ਇਸ ਤੋਂ ਪਹਿਲਾਂ NIA ਵੱਲੋਂ ਦੇਸ਼ ਭਰ ਦੇ ਸਾਰੇ ਸੂਬਿਆਂ 'ਚ ਇਸ ਸੰਗਠਨ ਖਿਲਾਫ ਛਾਪੇਮਾਰੀ ਕੀਤੀ ਗਈ ਸੀ, ਇਸ ਛਾਪੇਮਾਰੀ ਦੌਰਾਨ ਕਈ ਅਹਿਮ ਸਬੂਤ ਏਜੰਸੀਆਂ ਦੇ ਹੱਥ ਲੱਗੇ ਸਨ। ਜਿਸ ਵਿੱਚ ਦਹਿਸ਼ਤੀ ਸਬੰਧਾਂ ਦੇ ਦੋਸ਼ ਵੀ ਸ਼ਾਮਲ ਹਨ।
ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਖਿਲਾਫ ਦੇਸ਼ ਭਰ 'ਚ ਸ਼ੁਰੂ ਹੋਈ ਕਾਰਵਾਈ ਨੂੰ ਆਪਰੇਸ਼ਨ ਔਕਟੋਪਸ ਦਾ ਨਾਂ ਦਿੱਤਾ ਗਿਆ ਸੀ। ਇਸ ਤਹਿਤ ਪਹਿਲਾਂ ਦੇਸ਼ ਦੇ ਕੁਝ ਸੂਬਿਆਂ 'ਚ ਛਾਪੇਮਾਰੀ ਕੀਤੀ ਗਈ ਸੀ ਪਰ ਉਸ ਤੋਂ ਬਾਅਦ ਅਚਾਨਕ 15 ਸੂਬਿਆਂ 'ਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ PFI ਦੇ ਸਾਰੇ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਆਪਰੇਸ਼ਨ ਦੇ ਦੂਜੇ ਗੇੜ ਦੇ ਤਹਿਤ 27 ਸਤੰਬਰ ਨੂੰ ਦੇਸ਼ ਦੇ 8 ਰਾਜਾਂ ਵਿੱਚ ਏਜੰਸੀਆਂ ਦੇ ਇਨਪੁਟਸ 'ਤੇ ਏਟੀਐਸ ਅਤੇ ਰਾਜ ਪੁਲਿਸ ਨੇ ਪੀਐਫਆਈ ਦੇ ਕਈ ਟਿਕਾਣਿਆਂ 'ਤੇ ਰੇਡ ਮਾਰੀ।
ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਤੇਲੰਗਾਨਾ, ਦਿੱਲੀ, ਮਹਾਰਾਸ਼ਟਰ, ਗੁਜਰਾਤ, ਕਰਨਾਟਕ ਅਤੇ ਅਸਾਮ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਛਾਪੇਮਾਰੀ ਵਿੱਚ 170 ਤੋਂ ਵੱਧ ਪੀਐਫਆਈ ਦੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਅਸਾਮ ਅਤੇ ਮਹਾਰਾਸ਼ਟਰ ਵਿੱਚ 25 ਤੋਂ ਵੱਧ, ਯੂਪੀ ਵਿੱਚ 57, ਦਿੱਲੀ ਵਿੱਚ 30, ਮੱਧ ਪ੍ਰਦੇਸ਼ ਵਿੱਚ 21, ਗੁਜਰਾਤ ਵਿੱਚ 10 ਅਤੇ ਕਰਨਾਟਕ ਵਿੱਚ 80 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਬਹੁਤ ਹੀ ਅਹਿਮ ਸਬੂਤ ਹੱਥ ਲੱਗੇ।