Corona vaccination: ਫਾਈਜ਼ਰ ਦੀ ਕੋਵਿਡ-19 ਵੈਕਸੀਨ ਦੀ ਤੀਜੀ ਖੁਰਾਕ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਤੋਂ ਮੌਤ ਦਰ ਨੂੰ 90 ਫੀਸਦੀ ਤੱਕ ਘਟਾ ਸਕਦੀ ਹੈ। ਇਜ਼ਰਾਈਲ 'ਚ ਹੋਏ ਇਕ ਅਧਿਐਨ 'ਚ ਇਹ ਗੱਲ ਕਹੀ ਗਈ ਹੈ।
'ਦ ਨਿਊ ਇੰਗਲੈਂਡ ਜਰਨਲ ਆਫ ਮੈਡੀਸਨ' 'ਚ ਵੀਰਵਾਰ ਨੂੰ ਪ੍ਰਕਾਸ਼ਿਤ ਖੋਜ ਰਿਪੋਰਟ 'ਚ ਕਿਹਾ ਗਿਆ ਹੈ ਕਿ ਅਧਿਐਨ 'ਚ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਨੇ ਘੱਟੋ-ਘੱਟ ਪੰਜ ਮਹੀਨੇ ਪਹਿਲਾਂ ਫਾਈਜ਼ਰ ਵੈਕਸੀਨ ਦੀਆਂ ਦੋ ਖੁਰਾਕਾਂ ਲਈਆਂ ਸੀ।
ਅਧਿਐਨ 'ਚ ਸ਼ਾਮਲ 8,43,208 ਲੋਕਾਂ ਨੂੰ ਦੋ ਸਮੂਹਾਂ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਸਮੂਹਾਂ ਚੋਂ ਇੱਕ ਵਿੱਚ ਉਹ ਲੋਕ ਸ਼ਾਮਲ ਸੀ ਜਿਨ੍ਹਾਂ ਨੇ ਅਧਿਐਨ ਰਾਹੀਂ ਬੂਸਟਰ ਖੁਰਾਕ ਹਾਸਲ ਕੀਤੀ ਸੀ, ਜਦੋਂ ਕਿ ਦੂਜੇ ਸਮੂਹ ਵਿੱਚ ਉਹ ਲੋਕ ਸ਼ਾਮਲ ਸੀ ਜਿਨ੍ਹਾਂ ਨੂੰ ਬੂਸਟਰ ਖੁਰਾਕ ਨਹੀਂ ਮਿਲੀ। ਇਨ੍ਹਾਂ ਦੋ ਸਮੂਹਾਂ ਦੇ ਅਧਿਐਨ ਦੇ ਨਤੀਜਿਆਂ ਦੀ ਇੱਕ ਦੂਜੇ ਨਾਲ ਤੁਲਨਾ ਕੀਤੀ ਗਈ।
ਕਲੈਲਿਟ ਹੈਲਥ ਸਰਵਿਸ ਅਤੇ ਇਜ਼ਰਾਈਲ ਦੀ ਬੇਨ-ਗੁਰਿਅਨ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਕਿਹਾ ਕਿ ਅਧਿਐਨ ਦਰਸਾਉਂਦਾ ਹੈ ਕਿ ਫਾਈਜ਼ਰ ਦੀ ਐਂਟੀ-ਕੋਵਿਡ-19 ਵੈਕਸੀਨ ਦੀ ਬੂਸਟਰ (ਤੀਜੀ) ਖੁਰਾਕ ਕੋਰੋਨਵਾਇਰਸ ਦੇ ਡੈਲਟਾ ਰੂਪ ਤੋਂ ਮੌਤ ਦਰ ਨੂੰ 90 ਪ੍ਰਤੀਸ਼ਤ ਤੱਕ ਘਟਾ ਸਕਦੀ ਹੈ।
ਦੱਸ ਦੇਈਏ ਕਿ ਪੂਰੀ ਦੁਨੀਆ 'ਚ ਕੋਰੋਨਾ ਟੀਕਾਕਰਨ ਪ੍ਰੋਗਰਾਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸੰਕਰਮਿਤ ਮਾਮਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੀ ਗਿਣਤੀ 26 ਕਰੋੜ 93 ਲੱਖ 21 ਹਜ਼ਾਰ 866 ਨੂੰ ਪਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਇਨਫੈਕਸ਼ਨ ਕਾਰਨ 53 ਲੱਖ 10 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: Gurugram Namaz: ਹਰਿਆਣਾ ਦੇ ਸੀਐਮ ਖੱਟਰ ਨੇ ਕਿਹਾ- ਖੁੱਲ੍ਹੇ 'ਚ ਨਮਾਜ਼ ਨਹੀਂ ਕੀਤੀ ਜਾਵੇਗੀ ਬਰਦਾਸ਼ਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin